ਓਠੀਆਂ, 3 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਢੰਡਾਲ ਦਾ ਮੌਜੂਦਾ ਸਰਪੰਚ ਸਰਬਜੀਤ ਸਿੰਘ ਜੋ ਕਿ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਪੰਚ ਬਣਿਆ ਸੀ ਅਤੇ ਉਹ ਕਾਂਗਰਸ 'ਚ ਸ਼ਾਮਿਲ ਹੋ ਗਿਆ ਸੀ, ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਦੀਆਂ ਨੀਤੀਆਂ ਅਤੇ ਸਹੂਲਤਾਂ ਤੋਂ ਖੁਸ਼ ਹੋ ਕੇ ਪਿੰਡ ਢੰਡਾਲ ਦੇ ਸਰਪੰਚ ਸਰਬਜੀਤ ਸਿੰਘ ਕਾਂਗਰਸ ਪਾਰਟੀ ਛੱਡ ਕੇ ਮੁੜ ਆਪ 'ਚ ਸ਼ਾਮਿਲ ਹੋ ਗਿਆ | ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਵਲੋਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਉਨ੍ਹਾਂ ਦਾ ਮੁੜ ਆਪ ਵਿਚ ਆਉਣ 'ਤੇ ਪਾਰਟੀ ਚਿੰਨ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਅਰਵਿੰਦਰ ਸਿੰਘ ਬੱਬੂ ਸ਼ਾਹ, ਸੁਖਦੀਪ ਸਿੰਘ ਛੀਨਾ, ਅਵਤਾਰ ਸਿੰਘ ਲਾਲੀ ਸਰਪੰਚ, ਪਰਜੀਤ ਸਿੰਘ ਸਰਪੰਚ ਆਦਿ ਹਾਜ਼ਰ ਸਨ |