11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬੇਦਾਦਪੁਰ ਤੋਂ 'ਆਪ' ਦੇ ਸਰਕਲ ਪ੍ਰਧਾਨ ਸਰਵਣ ਸਿੰਘ ਬਲਸਰਾਏ ਬਿਨਾਂ ਮੁਕਾਬਲੇ ਜੇਤੂ

ਅਜੀਤ ਡੈਸਕ 07-12-2025
ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ, ਬਲਾਕ ਸੰਮਤੀ ਬਲਾਕ ਰਈਆ ਨਾਲ ਸਬੰਧਿਤ ਸੰਮਤੀ ਜੋਨ ਨੰ: 4 ਬੇਦਾਦਪੁਰ ਤੋਂ ਆਮ ਆਦਮੀ ਪਾਰਟੀ ਦੇ ਬਲਕਾ ਪ੍ਰਧਾਨ ਸਰਵਣ ਸਿੰਘ ਬਲਸਰਾਏ ਬਿਨਾਂ ਮੁਕਾਬਲੇ ਜੇਤੂ ਰਹੇ ਹਨ | ਉਨ੍ਹਾਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ: ਸਰਬਜੀਤ ਸਿੰਘ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਜੋਗਾ ਸਿੰਘ ਦੇ ਨਾਮਜ਼ਦਗੀ ਪੱਤਰਾਂ ਵਿਚ ਤਰੁੱਟੀਆਂ ਪਾਈਆਂ ਜਾਣ ਕਾਰਣ ਕਾਗਜ਼ ਰੱਦ ਹੋ ਗਏ ਹਨ | ਇਸ ਮੌਕੇ ਬਿਨਾਂ ਮੁਕਾਬਲੇ ਜੇਤੂ ਰਹੇ ਪ੍ਰਧਾਨ ਸਰਵਣ ਸਿੰਘ ਬਲਸਰਾਏ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਖੁਸ਼ ਹਨ |
ਪਿਛਲੀ ਖ਼ਬਰ ਬਲਾਕ ਸੰਮਤੀ ਮਜੀਠਾ ਅਤੇ ਮਜੀਠਾ-2 ਵਾਸਤੇ 84 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਸਿਰਫ ਇਕ ਦੇ ਪੇਪਰ ਹੋਏ ਰੱਦ ਅਗਲੀ ਖ਼ਬਰ ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।