11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਰਈਆ ਦੇ 25 ਜ਼ੋਨਾਂ 'ਚੋਂ 6 ਜ਼ੋਨਾਂ 'ਚ ਵਿਰੋਧੀਆਂ ਦੇ ਕਾਗਜ਼ ਰੱਦ

ਅਜੀਤ ਡੈਸਕ 07-12-2025

'ਆਪ' ਦੇ 6 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ
ਬਾਬਾ ਬਕਾਲਾ ਸਾਹਿਬ, 6 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਬਲਾਕ ਸੰਮਤੀ ਬਲਾਕ ਰਈਆ ਨਾਲ ਸੰਬੰਧਿਤ 25 ਜ਼ੋਨਾਂ ਲਈ, ਜਿਨ੍ਹਾਂ ਵਿਚ ਵੱਖ-ਵੱਖ ਪਾਰਟੀਆਂ ਵਲੋਂ ਬੀਤੇ ਦਿਨ ਕੁੱਲ 129 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ, ਜਿਨ੍ਹਾਂ ਵਿਚ 25 ਜ਼ੋਨਾਂ ਵਿਚੋਂ 6 ਜ਼ੋਨਾਂ ਵਿਚ ਵਿਰੋਧੀਆਂ ਦੇ ਕਾਗਜ਼ ਰੱਦ ਹੋਣ ਕਾਰਣ ਆਪ ਦੇ 6 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਹਨ | ਇਸ ਤੋਂ ਇਲਾਵਾ ਅੱਜ 39 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਗਏ ਹਨ | ਹੁਣ ਬਲਾਕ ਸੰੰਮਤੀ 19 ਜ਼ੋਨਾਂ ਵਿਚ ਆਪ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਜ਼ਾਦ (ਕੁੱਲ 68 ਉਮੀਦਵਾਰ) ਹੀ ਚੋਣ ਮੈਦਾਨ ਵਿਚ ਰਹਿ ਗਏ ਹਨ, ਜਿਨ੍ਹਾਂ ਵਿੱਚੋਂ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਆਪੋ ਆਪਣੇ ਚੋਣ ਨਿਸ਼ਾਨ 'ਤੇ ਚੋਣਾਂ ਲੜਣਗੇ, ਜਦਕਿ ਦੋ ਅਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਅਧਿਕਾਰੀ ਕਮ ਤਹਿਸੀਲਦਾਰ ਮੈਡਮ ਰੌਬਿਨਜੀਤ ਕੌਰ ਨੇ ਦੱਸਿਆ ਹੈ ਕਿ 14 ਦਸੰਬਰ ਨੂੰ 19 ਜ਼ੋਨਾਂ ਵਿਚ ਅਮਨ ਅਮਾਨ ਨਾਲ ਚੋਣਾਂ ਕਰਵਾਉਣ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ |

ਪਿਛਲੀ ਖ਼ਬਰ ਇੰਸ: ਸਰਬਜੀਤ ਸਿੰਘ ਬੱਲ ਦੇ ਕਾਗਜ਼ ਰੱਦ ਹੋਣ 'ਤੇ ਵਰਕਰਾਂ 'ਚ ਰੋਸ ਅਗਲੀ ਖ਼ਬਰ ਬਲਾਕ ਸੰਮਤੀ ਅਜਨਾਲਾ ਅਤੇ ਰਮਦਾਸ ਦੇ 'ਆਪ' ਨਾਲ ਸੰਬੰਧਿਤ 9 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।