20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕਾਂਗਰਸ ਪਾਰਟੀ ਦੇ ਸਾ: ਚੇਅਰਮੈਨ ਬਲਕਾਰ ਸਿੰਘ ਬੱਲ ਬਿਨਾਂ ਮੁਕਾਬਲਾ ਜੇਤੂ

ਅਜੀਤ ਡੈਸਕ 08-12-2025
ਬਾਬਾ ਬਕਾਲਾ ਸਾਹਿਬ, 7 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ, ਬਲਾਕ ਸੰਮਤੀ ਬਲਾਕ ਰਈਆ ਨਾਲ ਸੰਬੰਧਿਤ ਸੰਮਤੀ ਜ਼ੋਨ ਨੰ: 10 ਜੋਧੇ ਤੋਂ ਕਾਂਗਰਸ ਪਾਰਟੀ ਦੇ ਬਲਕਾਰ ਸਿੰਘ ਬੱਲ ਬੱਲਸਰਾਏ (ਸਾਬਕਾ ਚੇਅਰਮੈਨ ਬਲਾਕ ਸੰਮਤੀ) ਬਿਨਾਂ ਮੁਕਾਬਲੇ ਜੇਤੂ ਰਹੇ ਹਨ | ਉਨ੍ਹਾਂ ਦੇ ਮੁਕਾਬਲੇ ਵਿਰੋਧੀ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਜਾਣ ਕਾਰਨ ਬਲਕਾਰ ਸਿੰਘ ਬੱਲ ਬਿਨਾਂ ਮੁਕਾਬਲੇ ਜੇਤੂ ਰਹੇ ਹਨ | ਇਸ ਮੌਕੇ ਬਿਨਾਂ ਮੁਕਾਬਲੇ ਜੇਤੂ ਰਹੇ ਬਲਕਾਰ ਸਿੰਘ ਬੱਲ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਪਹਿਲਾਂ ਵੀ ਉਨ੍ਹਾਂ ਦੇ ਪਰਿਵਾਰ ਨੂੰ ਤਿੰਨ ਵਾਰੀ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਅਤੇ ਪਿੰਡ ਬਲਸਰਾਏ ਦੀ ਲੰਬੇ ਸਮੇਂ ਤੋਂ ਸਰਪੰਚੀ ਦੇ ਕੇ ਵੱਡਾ ਮਾਣ ਬਖਸ਼ਿਆ ਹੈ | ਉਹ ਹਮੇਸ਼ਾਂ ਹਲਕੇ ਦੇ ਲੋਕਾਂ ਦੇ ਸਦਾ ਧੰਨਵਾਦੀ ਰਹਾਂਗੇ |
ਪਿਛਲੀ ਖ਼ਬਰ ਸੱਤਾ ਧਿਰ ਪਾਰਟੀ ਨੇ ਕਾਂਗਰਸ ਦੀ ਚੜ੍ਹਤ ਵੇਖ ਕੇ ਲੋਕਤੰਤਰ ਦਾ ਕੀਤਾ ਘਾਣ- ਵਣੀਏਕੇ ਅਗਲੀ ਖ਼ਬਰ ਜ਼ੋਨ ਬੁਤਾਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਹਰਮੀਤ ਕੌਰ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।