ਰਮਦਾਸ, 8 ਦਸੰਬਰ (ਜਸਵੰਤ ਸਿੰਘ ਵਾਹਲਾ)-ਬਲਾਕ ਸੰਮਤੀ ਰਮਦਾਸ ਦੇ ਜੋਨ ਨੰ: 1 ਘੋਨੇਵਾਹਲਾ ਤੋਂ ਸਾਬਕਾ ਸਰਪੰਚ ਪਿ੍ਥਵੀਪਾਲ ਸਿੰਘ ਵਾਹਲਾ ਬਿਨਾ ਮੁਕਾਬਲਾ ਬਲਾਕ ਸੰਮਤੀ ਮੈਂਬਰ ਬਣ ਗਏ ਹਨ | ਉਪਰੰਤ ਨਵ ਨਿਯੁਕਤ ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ ਵਾਹਲਾ ਨੇ ਕਿਹਾ ਕਿ ਜੋ ਮੈਨੂੰ ਜ਼ਿੰਮੇਵਾਰੀ ਮਿਲੀ ਹੈ,ਉਹ ਮੈਂ ਤਨਦੇਹੀ ਨਾਲ ਨਿਭਾਵਾਂਗਾ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ 'ਚ ਕਰਵਾਏ ਗਏ ਵਿਕਾਸ ਦੇ ਕੰਮ ਲੋਕਾਂ ਤੱਕ ਪਹੁੰਚਾਵਾਂਗਾ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਤੇੇ ਬਲਾਕ ਸੰਮਤੀ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਰਹਿੰਦੇ ਕੰਮ ਪਹਿਲ ਦੇ ਆਧਾਰ 'ਤੇ ਹੋ ਸਕਣ |