17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦੇ ਉਮੀਦਵਾਰਾਂ ਦੀ ਜਿੱਤ ਤੈਅ- ਧਾਲੀਵਾਲ

ਅਜੀਤ ਡੈਸਕ 09-12-2025
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-'ਆਪ' ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਿਛੋਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜੀਤ ਸਿੰਘ ਬੱਲ ਬਾਵਾ ਅਤੇ ਬਲਾਕ ਸੰਮਤੀ ਰਮਦਾਸ ਅਧੀਨ ਆਉਂਦੇ ਵੱਖ-ਵੱਖ ਜ਼ੋਨਾਂ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਦਿਆਂ ਵੋਟਰਾਂ ਨੂੰ 'ਆਪ' ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਲਈ ਲਾਮਬੰਦ ਕੀਤਾ | ਬਲਾਕ ਪ੍ਰਧਾਨ ਤੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਮੱਲੀ ਬੋਹੜਵਾਲਾ ਦੇ ਗ੍ਰਹਿ ਵਿਖੇ ਇਲਾਕੇ ਭਰ ਦੇ ਸਰਪੰਚਾਂ ਪੰਚਾਂ ਅਤੇ ਪਾਰਟੀ ਮੁਹਤਬਰਾਂ ਨਾਲ ਕੀਤੀ ਅਹਿਮ ਇਕੱਤਰਤਾ ਉਪਰੰਤ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੀ ਕਮਾਨ ਸੰਭਾਲੀ ਗਈ ਹੈ, ਉਦੋਂ ਤੋਂ ਹੀ ਪੰਜਾਬ ਦੀ ਨੁਹਾਰ ਬਦਲਣ ਲਈ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸਿੱਖਿਆ ਸੁਧਾਰਾਂ ਤਹਿਤ ਪੰਜਾਬ ਭਾਰਤ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰੀ ਗਈ ਹੈ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਦੀ ਜਿੱਤ ਤੈਅ ਹੈ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਨੰਬਰਦਾਰ ਰਣਜੀਤ ਸਿੰਘ ਮੱਲੀ ਬੋਹੜਵਾਲਾ, ਸਰਪੰਚ ਜਗਰੂਪ ਸਿੰਘ ਮੱਧੂਛਾਂਗਾ, ਸਰਪੰਚ ਮਲਕੀਤ ਸਿੰਘ ਨਵਾਂ ਪਿੰਡ, ਸਰਪੰਚ ਕੰਵਰਜੀਤ ਸਿੰਘ ਜੱਸੜ, ਸਰਪੰਚ ਕੁਲਦੀਪ ਸਿੰਘ ਹੇਲਰ, ਸਰਪੰਚ ਨਿਰਮਲ ਸਿੰਘ ਮੱਤੇਨੰਗਲ, ਸਰਪੰਚ ਸਿਮਰਜੀਤ ਸਿੰਘ ਉੜਧਨ, ਸਰਪੰਚ ਸਰਬਜੀਤ ਸਿੰਘ ਤਲਵੰਡੀ ਭੰਗਵਾਂ, ਸਰਪੰਚ ਰਵੀ ਕੋਟ ਮੁਗਲ, ਬਲਾਕ ਪ੍ਰਧਾਨ ਮਲਕੀਤ ਸਿੰਘ ਨਾਨੋਕੇ, ਲਵਪ੍ਰੀਤ ਸਿੰਘ ਮਾਣਾ ਲੰਗੋਮਾਹਲ, ਸਰਪੰਚ ਹਰਪਾਲ ਸਿੰਘ ਕੋਟਲਾ, ਐੱਮ.ਪੀ. ਸਿੰਘ ਚੱਕ ਸਿਕੰਦਰ ਅਤੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਮਾਕੋਵਾਲ ਆਦਿ ਹਾਜ਼ਰ ਸਨ | ਅੰਤ 'ਚ ਵਿਧਾਇਕ ਧਾਲੀਵਾਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜੀਤ ਸਿੰਘ ਬੱਲਬਾਵਾ ਅਤੇ ਚੋਣ ਲੜ ਰਹੇ ਸੰਮਤੀ ਉਮੀਦਵਾਰਾਂ ਤੋਂ ਇਲਾਵਾ ਬਿਨਾਂ ਮੁਕਾਬਲਾ ਚੋਣ ਜੇਤੂ ਪਲਵਿੰਦਰ ਸਿੰਘ ਨਵਾਂ ਪਿੰਡ, ਬਲਰਾਜ ਸਿੰਘ ਮੋਹਣ ਭੰਡਾਰੀਆਂ ਅਤੇ ਰਜਿੰਦਰ ਸਿੰਘ ਵਿਛੋਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਟਾਹਲੀ ਸਾਹਿਬ ਵਿਖੇ ਤਲਬੀਰ ਗਿੱਲ ਦੀ ਅਗਵਾਈ 'ਚ ਚੋਣ ਰੈਲੀ ਅਗਲੀ ਖ਼ਬਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਜਗਰੂਪ ਕੌਰ ਸੁਪਾਰੀਵਿੰਡ ਦੇ ਹੱਕ 'ਚ ਚੋਣ ਜਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।