ਜੇਠੂਵਾਲ, 8 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਨਰਸਿੰਗ, ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸ ਵਲੋਂ ਐਲਾਨੇ ਬੀ. ਐੱਸ. ਸੀ. ਤੀਜੇ ਸਮੈਸਟਰ ਦੇ ਆਏ ਨਤੀਜਿਆਂ 'ਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਬੀ. ਐੱਸ. ਸੀ. ਤੀਜੇ ਸਮੈਸਟਰ ਦੀਆਂ ਵਿਦਿਆਰਥਣਾ 'ਚ ਕਾਜਲ ਨੇ ਪਹਿਲਾ, ਗਗਨ ਕੌਰ, ਹਰਜੀਤ ਕੌਰ, ਹਰਨੂਰਪ੍ਰੀਤ ਕੌਰ, ਨਵਜੋਤ ਕੌਰ, ਅਨੂਨੀਤ ਕੌਰ, ਮੁਸਕਾਨ ਕੌਰ ਤੇ ਜੈਸਮੀਨ ਕੌਰ ਨੇ ਤੀਜਾ ਸਥਾਨ ਅਤੇ ਇਸ ਤੋਂ ਇਲਾਵਾ ਕਾਲਜ ਦੀਆਂ ਹੋਰਨਾਂ ਵਿਦਿਆਰਥਣਾਂ ਨੇ ਵੀ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਕਾਲਜ ਚੇਅਰਮੈਨ ਡਾ. ਆਨੰਦ, ਵਾਇਸ ਚੇਅਰਮੈਨ ਡਾ. ਜੇ. ਐੱਸ. ਢਿੱਲੋਂ, ਐੱਮ. ਡੀ. ਸੂਰਿਯਾ ਪ੍ਰਕਾਸ਼ ਆਨੰਦ, ਐਡਮਿਨਿਸਟਰੇਟਰ ਰੇਨੂ ਠਾਕੁਰ, ਪਿ੍ੰ: ਰਚਨਾ ਕੁਮਾਰੀ, ਪਿ੍ੰ: ਕੰਵਲਬੀਰ ਕੌਰ ਮਾਹਲ ਵਾਇਸ ਪਿ੍ੰ: ਰਮਨਦੀਪ ਕੌਰ ਸੋਹਲ ਅਤੇ ਨਰਸਿੰਗ ਐਡਵਾਈਜ਼ਰ ਊਸ਼ਾ ਸਰੀਨ ਨੇ ਸਾਂਝੇ ਤੌਰ 'ਤੇ ਉਕਤ ਪ੍ਰੀਖਿਆ 'ਚ ਸ਼ਾਨਦਾਰ ਸਥਾਨ ਹਾਸਿਲ ਕਰਨ 'ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ | ਚੇਅਰਮੈਨ ਡਾ. ਐੱਮ. ਐੱਮ. ਆਨੰਦ ਨੇ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ 'ਚ ਸ਼ਾਨਦਾਰ ਉਪਲਬੱਧੀਆਂ ਹਾਸਿਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਕਾਲਜ ਜਿੱਥੇ ਵਿਦਿਆਰਥਣਾਂ ਨੂੰ ਨਰਸਿੰਗ ਅਤੇ ਬੀ. ਐੱਡ. ਲਈ ਉਚੇਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਵਲੋਂ ਵੱਖ-ਵੱਖ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਪ੍ਰੋ. ਮਨਵਿੰਦਰ, ਸਾਕਸ਼ੀ ਸ਼ਰਮਾ, ਭਾਵਨਾ ਸ਼ਰਮਾ, ਪੂਨਮ, ਹਰਲੀਨ ਕੌਰ, ਮਨਦੀਪ ਕੌਰ, ਪਿ੍ਯੰਕਾ, ਰੁਪਨਦੀਪ, ਹਰਮ, ਨਵਜੋਤ ਕੌਰ, ਕੋਮਲ ਢਿੱਲੋਂ, ਪੁਨਰ, ਰਮਨਦੀਪ ਕੌਰ, ਰਮਨ ਸੰਧੂ, ਹਰਮਨਜੋਤ ਕੌਰ, ਸਰਨਦੀਪ ਕੌਰ, ਸਿਮਰਨ ਢਿੱਲੋਂ, ਸੁਖਸਰਨ, ਆਬੀਦਾ, ਨਿਧੀ, ਰਿੱਪਨਦੀਪ ਕੌਰ, ਸ਼ਵੇਤਾ, ਅੰਜਲੀ ਸਮੇਤ ਹੋਰ ਸਟਾਫ਼ ਅਤੇ ਵਿਦਿਆਰਥਣਾਂ ਵੀ ਸ਼ਾਮਿਲ ਸਨ |