17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ-ਕੁਲਦੀਪ ਸਿੰਘ ਧਾਲੀਵਾਲ ਵਿਧਾਇਕ ਧਾਲੀਵਾਲ ਵਲੋਂ ਨਾਮਵਰ ਕਬੱਡੀ ਖਿਡਾਰੀ ਸਰਪੰਚ ਗੁਰਜੰਟ ਸਿੰਘ ਸਰਾਏ ਦਾ ਟਰੈਕਟਰ ਨਾਲ ਸਨਮਾਨ

ਅਜੀਤ ਡੈਸਕ 09-12-2025
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵਲੋਂ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਜਾਰੀ ਹਨ ਜਿਸ ਤਹਿਤ ਪੰਜਾਬ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ 3000 ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਥਾਨਕ ਸ਼ਹਿਰ ਦੀ ਆਈ. ਟੀ. ਆਈ. ਗਰਾਊਾਡ ਵਿਚ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਸਰਾਏ ਨੇੜੇ ਅਜਨਾਲਾ ਵਲੋਂ ਯੂਥ ਪ੍ਰਧਾਨ ਤੇ ਨਾਮਵਰ ਕਬੱਡੀ ਖਿਡਾਰੀ ਸਰਪੰਚ ਗੁਰਜੰਟ ਸਿੰਘ ਸਰਾਏ ਦੇ ਉਦਮ ਨਾਲ ਕਰਵਾਏ ਕਬੱਡੀ ਕੱਪ ਮੌਕੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਨ ਸਾਡੀ ਗੁਰੂਆਂ ਪੀਰਾਂ ਦੀ ਇਸ ਧਰਤੀ ਨਸ਼ੇ ਦੀ ਚਪੇਟ ਵਿਚ ਆ ਗਈ ਸੀ ਪਰ ਮਾਨ ਸਰਕਾਰ ਨੇ ਜਦੋਂ ਦੀ ਪੰਜਾਬ ਦੀ ਵਾਗਡੋਰ ਸਾਂਭੀ ਹੈ ਪਹਿਲੇ ਦਿਨੋਂ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਬੱਡੀ ਖਿਡਾਰੀ ਸਰਪੰਚ ਗੁਰਜੰਟ ਸਿੰਘ ਸਰਾਏ ਨੂੰ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਰਮਦਾਸ ਦੇ ਸਮੂਹ ਖਿਡਾਰੀਆਂ ਅਤੇ ਐੱਨ. ਆਰ. ਆਈ. ਵੀਰਾਂ ਤਰਫ਼ੋਂ ਟਰੈਕਟਰ ਨਾਲ ਸਨਮਾਨਿਤ ਕੀਤਾ ਅਤੇ ਹੋਰਨਾਂ ਨੌਜਵਾਨਾਂ ਨੂੰ ਵੀ ਗੁਰਜੰਟ ਸਰਾਏ ਤੋਂ ਪ੍ਰੇਰਨਾ ਲੈ ਕੇ ਖੇਡਾਂ 'ਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਗੁਰਜੰਟ ਸਿੰਘ ਸਰਾਏ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਟੂਰਨਾਮੈਂਟ ਵਿਚ ਜੇਤੂ ਟੀਮਾਂ ਅਤੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ ਉੱਘੇ ਕਬੱਡੀ ਪ੍ਰਮੋਟਰ ਇਸ: ਸਤਨਾਮ ਸਿੰਘ ਸਤਨਾਮ ਰਮਦਾਸ ਦੇ ਛੋਟੇ ਭਰਾ ਗੁਰਵਿੰਦਰ ਸਿੰਘ ਕੈਨੇਡਾ ਵਲੋਂ ਦਿੱਤਾ ਗਿਆ | ਟੂਰਨਾਮੈਂਟ ਵਿਚ ਹੋਰਨਾਂ ਤੋਂ ਇਲਾਵਾ ਭਗਵਾਨ ਸਿੰਘ ਸਰਾਏ, ਸਾਬਕਾ ਸਰਪੰਚ ਸਲਵਿੰਦਰ ਸਿੰਘ ਕੋਟਲੀ, ਅਮਰੀਕ ਸਿੰਘ ਸ਼ਾਹ, ਪ੍ਰਧਾਨ ਅਮਰ ਸੰਧੂ ਵੰਝਾਂਵਾਲਾ, ਕਬੱਡੀ ਖਿਡਾਰੀ ਸੈਮ ਸਰਾਏ, ਕਬੱਡੀ ਖਿਡਾਰੀ ਬੰਟੀ ਕੋਟਲੀ, ਕਬੱਡੀ ਖਿਡਾਰੀ ਮੰਨਾ ਕੋਟਲੀ, ਕਬੱਡੀ ਖਿਡਾਰੀ ਚੈਨਾਂ, ਭੁਪਿੰਦਰ ਸਿੰਘ ਮਾਣਾ, ਸ਼ੇਰ ਸਿੰਘ ਭੁੱਲਰ ਪੰਡੋਰੀ, ਦਵਿੰਦਰ ਸਿੰਘ ਸ਼ਾਹ, ਗੁਰਦੀਪ ਸਿੰਘ ਸਿਰਸਾ, ਹਰਜੀਤ ਸਿੰਘ ਗੁਰਾਲਾ, ਬਿਕਰਮਜੀਤ ਸਿੰਘ ਨੰਗਲ, ਸਰਪੰਚ ਨਿਸ਼ਾਨ ਸਿੰਘ ਕੋਟਲੀ, ਸਰਪੰਚ ਲਵਪ੍ਰੀਤ ਸਿੰਘ ਹਰੜ, ਚਰਨਜੀਤ ਸਿੰਘ ਬੱਬੂ ਫੁੱਲੇਚੱਕ, ਲਵਕਰਨ ਸਿੰਘ ਭੱਖਾ, ਬਲਗੇਰ ਸਿੰਘ ਦੋਧੀ ਕੋਟਲੀ, ਜਰਨੈਲ ਸਿੰਘ ਵੰਝਾਂਵਾਲਾ, ਅੰਮਿ੍ਤਪਾਲ ਸਿੰਘ ਬੁੱਟਰ, ਰਾਣਾ ਰੰਧਾਵਾ ਅਤੇ ਗੁਰਵੰਤ ਸਿੰਘ ਵੰਝਾਂਵਾਲਾ ਆਦਿ ਹਾਜ਼ਰ ਸਨ | ਅੰਤ ਵਿਚ ਸਰਪੰਚ ਗੁਰਜੰਟ ਸਿੰਘ ਸਰਾਏ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਮੇਤ ਟੂਰਨਾਮੈਂਟ ਵਿਚ ਆਈਆਂ ਸਮੂਹ ਸ਼ਖ਼ਸੀਅਤਾਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ-ਕੁਲਦੀਪ ਸਿੰਘ ਧਾਲੀਵਾਲ ਵਿਧ... ਅਗਲੀ ਖ਼ਬਰ ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਸੀ. ਨਰਸਿੰਗ ਤੀਜੇ ਸਮੈਸਟਰ ਦੇ ਆਏ ਨਤੀਜਿਆਂ 'ਚ ਮਾਰੀਆਂ ਮੱਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।