ਰਮਦਾਸ, 8 ਦਸੰਬਰ (ਜਸਵੰਤ ਸਿੰਘ ਵਾਹਲਾ)-ਬਲਾਕ ਅਜਨਾਲਾ ਤੇ ਬਲਾਕ ਰਮਦਾਸ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ 'ਚ ਆਪ ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਰਪੰਚ ਸੰਤੋਖ ਸਿੰਘ ਜੌਹਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਤੇ ਕਾਂਗਰਸ ਨੇ ਆਪਣੇ ਰਾਜ ਸਮੇ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ ਸਿਰਫ ਆਪਣੀਆਂ ਹੀ ਤਿਜੌਰੀਆਂ ਭਰਦੇ ਰਹੇ ਹਨ ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ ਇਨ੍ਹਾਂ ਨੂੰ ਨਕਾਰ ਚੁੱਕੇ ਹਨ ਤੇ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਪ ਉਮੀਦਵਾਰ ਇਤਿਹਾਸਿਕ ਜਿੱਤ ਦਰਜ ਕਰਨਗੇ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਚੇਅਰਮੈਨ ਬਲਦੇਵ ਸਿੰਘ ਬੱਬੂ, ਨਵ ਨਿਯੁਕਤ ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ ਵਾਹਲਾ, ਨਵ ਨਿਯੁਕਤ ਸੰਮਤੀ ਮੈਂਬਰ ਜਸਵੰਤ ਸਿੰਘ ਪਹਿਲਵਾਨ, ਸਰਪੰਚ ਸ਼ੇਰ ਸਿੰਘ ਅਵਾਣ, ਪ੍ਰਗਟ ਸਿੰਘ ਮੰਦਰਾਂਵਾਲਾ, ਅੰਮਿ੍ਤਪਾਲ ਸਿੰਘ ਪੰਡੋਰੀ, ਰਣਜੀਤ ਸਿੰਘ ਕੋਟ, ਅਮਰੀਕ ਸਿੰਘ ਢਿੱਲੋ, ਕੁਲਜੀਤ ਸਿੰਘ ਮੰਦਰਾਂਵਾਲਾ ਆਦਿ ਹਾਜ਼ਰ ਸਨ |