28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਾਬਾ ਸਰਦਾਰਾ ਸਿੰਘ ਨੇ ਅਕਾਲੀ ਉਮੀਦਵਾਰ ਜੋਧਬੀਰ ਸਿੰਘ ਜੋਧਾ ਦਾ ਕੀਤਾ ਸਨਮਾਨ

ਅਜੀਤ ਡੈਸਕ 10-12-2025
ਜੇਠੂਵਾਲ, 9 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)- ਬਲਾਕ ਸੰਮਤੀ ਜ਼ੋਨ ਮੱਖਣਵਿੰਡੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੋਧਬੀਰ ਸਿੰਘ ਜੋਧਾ ਖੁਜਾਲਾ ਵਲੋਂ ਆਪਣੇ ਵਰਕਰ ਸਾਥੀਆਂ ਨਾਲ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮੱਖਣਵਿੰਡੀ ਵਿਖੇ ਨਤਮਸਤਕ ਹੋਣ ਉਪਰੰਤ ਕਾਰ ਸੇਵਾ ਸੰਤ ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲਿਆਂ ਵਲੋਂ ਜੋਧਾ ਖੁਜਾਲਾ ਨੂੰ ਆਸ਼ੀਰਵਾਦ ਦਿੰਦਿਆਂ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਅਕਾਲੀ ਉਮੀਦਵਾਰ ਜੋਧਾ ਖੁਜਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਉਪਰੰਤ ਬਾਬਾ ਸਰਦਾਰਾ ਸਿੰਘ ਦਾ ਆਸ਼ੀਰਵਾਦ ਉਪਰੰਤ ਕੀਤੀ ਹੈ ਅਤੇ ਮੈਂ ਹਲਕੇ ਦੇ ਪਿੰਡਾਂ ਦੇ ਵੋਟਰਾਂ ਦੇ ਸਹਿਯੋਗ ਸਦਕਾ ਇਹ ਸੀਟ ਜਿੱਤ ਕੇ ਹਲਕਾ ਜੰਡਿਆਲਾ ਗੁਰੂ ਦੇ ਅਕਾਲੀ ਦਲ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਦੀ ਝੋਲੀ ਪਾਵਾਂਗਾ ਅਤੇ ਵੋਟਰਾਂ ਦੇ ਮੈਨੂੰ ਮਿਲ ਰਹੇ ਹਰ ਪੱਖੋਂ ਸਹਿਯੋਗ ਦਾ ਹਮੇਸ਼ਾਂ ਰਿਣੀ ਰਹਾਂਗਾ | ਇਸ ਮੌਕੇ ਸਾਬਕਾ ਚੇਅਰਮੈਨ ਗੁਰਜਿੰਦਰ ਸਿੰਘ ਢੱਪਈਆਂ, ਸਾਬਕਾ ਸਰਪੰਚ ਅੰਗਰੇਜ ਸਿੰਘ, ਸਾਬਕਾ ਸਰਪੰਚ ਸਾਹਿਬ ਸਿੰਘ ਖੁਜਾਲਾ, ਸਰਪੰਚ ਗੁਰਭੇਜ ਸਿੰਘ ਸੋਨਾ, ਗੁਰਦੀਪ ਸਿੰਘ, ਮਨਜਿੰਦਰ ਸਿੰਘ ਮੱਖਣਵਿੰਡੀ, ਮਲਕੀਤ ਸਿੰਘ ਸਾਬਕਾ ਸੰਮਤੀ ਮੈਂਬਰ, ਦਿਲਬਾਗ ਸਿੰਘ ਸਾਹ, ਗੁਰਮੇਜ ਸਿੰਘ ਸਾਬਕਾ ਪੰਚ, ਮਹਿੰਦਰ ਸਿੰਘ, ਸ਼ਮਸ਼ੇਰ ਸਿੰਘ ਸਮੇਤ ਵੱਡੀ ਗਿਣਤੀ 'ਚ ਅਕਾਲੀ ਵਰਕਰ ਸ਼ਾਮਿਲ ਸਨ |
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਜਰਨੈਲ ਸੰਧੂ ਕੱਥੂਨੰਗਲ ਜ਼ੋਨ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਅਗਲੀ ਖ਼ਬਰ ਰਈਆ ਦੇ ਉੱਘੇ ਕਾਰੋਬਾਰੀ ਧੁੰਨਾ ਪਰਿਵਾਰ ਨੂੰ ਸਦਮਾ, ਰਾਮਪਾਲ ਧੁੰਨਾ ਟੋਕਿਆਂ ਵਾਲੇ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।