ਜੈਂਤੀਪੁਰ, 9 ਦਸੰਬਰ (ਭੁਪਿੰਦਰ ਸਿੰਘ ਗਿੱਲ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ੋਨ ਕੱਥੂਨੰਗਲ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਰਨੈਲ ਸਿੰਘ ਸੰਧੂ ਤਲਵੰਡੀ ਖੁੰਮਣ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਉਨ੍ਹਾਂ ਪਿੰਡਾ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਵਲੋਂ ਕਸਬੇ ਨਾਲ ਸੰਬੰਧਿਤ ਪਿੰਡ ਮੁਘੋਸੋਹੀ, ਸਹਿਣੇਵਾਲੀ, ਝੰਡੇ ਆਦਿ 'ਚ ਅਕਾਲੀ ਆਗੂਆਂ ਨਾਲ ਮੀਟਿੰਗਾਂ ਕਰਕੇ ਆਪਣੀ ਜਿੱਤ 'ਤੇ ਮੋਹਰ ਲਗਾਈ ਹੈ | ਇਸ ਮੌਕੇ ਸਰਪੰਚ ਰਘਬੀਰ ਸਿੰਘ ਸੰਧੂ, ਜਰਨੈਲ ਸਿੰਘ ਸੰਧੂ, ਹਰਪਾਲ ਸਿੰਘ ਸੋਹੀ, ਜਤਿੰਦਰਪਾਲ ਸਿੰਘ ਲਾਲੀ, ਅਜਮੇਰ ਸਿੰਘ ਸੋਹੀ, ਗੁਰਦਿਆਲ ਸਿੰਘ ਬਿੱਟੂ, ਪ੍ਰਧਾਨ ਰਜਿੰਦਰ ਸਿੰਘ, ਜਸਵੰਤ ਸਿੰਘ ਮੁਘੋਸੋਹੀ, ਪ੍ਰਭਪਾਲ ਸਿੰਘ ਝੰਡੇ, ਗੁਰਮੀਤ ਸਿੰਘ, ਬਾਬਾ ਬਚਿੱਤਰ ਸਿੰਘ, ਨਰਿੰਦਰ ਸਿੰਘ ਜੇ. ਪੀ., ਦਲਜੀਤ ਸਿੰਘ ਕਾਹਲੋਂ, ਨੰਬਰਦਾਰ ਸੁਖਦੇਵ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਪਰਮਿੰਦਰ ਸਿੰਘ ਬੱਲ, ਹਰਜਿੰਦਰ ਸਿੰਘ ਲਾਲੀ ਯੂ. ਕੇ., ਸੁਖਵਿੰਦਰ ਸਿੰਘ ਸੁੱਖ, ਸੂਬੇਦਾਰ ਨਾਨਕ, ਬਲਵਿੰਦਰ ਸਿੰਘ, ਤਰਲੋਕ ਸਿੰਘ, ਭਜਨ ਸਿੰਘ, ਅਜੀਤ ਸਿੰਘ, ਬਿੱਲਾ, ਡਾ. ਗੁਰਦੀਪ ਸਿੰਘ ਆਦਿ ਸ਼ਾਮਿਲ ਸਨ |