ਜੈਂਤੀਪੁਰ, 9 ਦਸੰਬਰ (ਭੁਪਿੰਦਰ ਸਿੰਘ ਗਿੱਲ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹਲਕਾ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ੋਨ ਕੱਥੂਨੰਗਲ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜਨ ਰਹੇ ਜਰਨੈਲ ਸਿੰਘ ਸੰਧੂ ਤਲਵੰਡੀ ਖੁੰਮਣ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਜਿਨ੍ਹਾਂ ਨੇ ਆਪਣੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਜਰਨੈਲ ਸਿੰਘ ਸੰਧੂ ਤੇ ਸਾਥੀਆਂ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਤੇਜ ਕਰ ਦਿੱਤਾ ਹੈ ਅਤੇ ਵਰਕਰਾਂ ਨਾਲ ਮੀਟਿੰਗਾ ਕਰਕੇ ਲੋਕਾਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤਣ ਲਈ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ, ਜਿਸ ਦਾ ਜਰਨੈਲ ਸਿੰਘ ਸੰਧੁੂ ਨੂੰ ਵੋਟਰਾਂ ਨੇ ਇਤਿਹਾਸਕ ਜਿੱਤ ਦਰਜ ਦਿਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਸਰਪੰਚ ਰਘਬੀਰ ਸਿੰਘ ਸੰਧੂ, ਜਰਨੈਲ ਸਿੰਘ ਸੰਧੂ, ਮਨਪ੍ਰੀਤ ਸਿੰਘ ਸੰਧੂ, ਪ੍ਰਧਾਨ ਰਜਿੰਦਰ ਸਿੰਘ, ਗੁਰਲਾਲ ਸਿੰਘ, ਬਾਬਾ ਜਗਜੀਵਨ ਸਿੰਘ, ਗੁਰਦਿਆਲ ਸਿੰਘ, ਦਲਜੀਤ ਸਿੰਘ ਕਾਹਲੋਂ, ਨੰਬਰਦਾਰ ਸੁਖਦੇਵ ਸਿੰਘ, ਹਰਅੰਮਿ੍ਤਪਾਲ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਕੁਲਵੰਤ ਸਿੰਘ ਸੰਘਾ, ਤਰਲੋਕ ਸਿੰਘ, ਪਰਮਿੰਦਰ ਸਿੰਘ ਬੱਲ, ਜਸਵੰਤ ਸਿੰਘ ਮੁੰਘੋਸੋਹੀ, ਹਰਜਿੰਦਰ ਸਿੰਘ ਲਾਲੀ ਯੂ. ਕੇ., ਅਜੀਤ ਸਿੰਘ ਮਾਝੀਆ, ਸੁਖਵਿੰਦਰ ਸਿੰਘ ਸੁੱਖ, ਡਾ. ਪੂਰਨ ਸਿੰਘ, ਸੂਬੇਦਾਰ ਨਾਨਕ ਸਿੰਘ, ਜਸਵੰਤ ਸਿੰਘ ਚੱਕੀ ਵਾਲੇ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਤਰਲੋਕ ਸਿੰਘ, ਭਜਨ ਸਿੰਘ, ਅਜੀਤ ਸਿੰਘ, ਬਿੱਲਾ, ਡਾ. ਗਰਦੀਪ ਸਿੰਘ, ਬਾਪੂ ਤਰਲੋਕ ਸਿੰਘ, ਸੁਰਜੀਤ ਸਿੰਘ ਫੌਜੀ ਆਦਿ ਸ਼ਾਮਿਲ ਸਨ |