ਚੋਗਾਵਾਂ, 9 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਭੀਲੋਵਾਲ ਕੱਚਾ ਵਿਖੇ ਸਰਪੰਚ ਜਸਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਜੋਨ ਲੋਪੋਕੇ ਦੀ ਉਮੀਦਵਾਰ ਰਾਜਵਿੰਦਰ ਕੌਰ ਪਤਨੀ ਲਖਬੀਰ ਸਿੰਘ ਮੰਜ ਦੇ ਹੱਕ ਵਿਚ ਵਿਸ਼ਾਲ ਚੋਣ ਮੀਟਿੰਗ ਹੋਈ | ਜਿਸ ਵਿਚ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ ਉਚੇਚੇ ਤੌਰ ਤੇ ਪਹੁੰਚੇ | ਉਨ੍ਹਾਂ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਲੋਕਾਂ ਵਲੋਂ ਦਿੱਤੇ ਜਾ ਰਹੇ ਸਮਰਥਨ ਸਦਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸੁਖਦੀਪ ਸਿੰਘ ਛੀਨਾ, ਜਸਪਾਲ ਸਿੰਘ ਸਰਪੰਚ, ਸਰਪੰਚ ਅੰਗਰੇਜ਼ ਸਿੰਘ ਚੱਕ, ਸੁਖਦੇਵ ਸਿੰਘ ਬਲਾਕ ਮੈਂਬਰ, ਬਿਕਰਮ ਸਿੰਘ, ਜਗਦੀਸ਼ ਸਿੰਘ ਫੌਜੀ ਚੱਕ, ਨਰੈਣ ਸਿੰਘ ਪੰਚ, ਕੁਲਬੀਰ ਸਿੰਘ, ਅਮਨਦੀਪ ਕੌਰ, ਸਰਬਜੀਤ ਕੌਰ, ਨੰਬਰਦਾਰ ਨਿਸ਼ਾਨ ਸਿੰਘ, ਸਰਪੰਚ ਗੌਤਮ ਮਹਿਤਾ, ਮਨਜੀਤ ਸਿੰਘ ਸੋਨੀ, ਅਨੂਪ ਸਿੰਘ ਸਾਬਕਾ ਸਰਪੰਚ, ਕਸ਼ਮੀਰ ਕੌਰ ਬਲਾਕ ਮੈਂਬਰ ਆਦਿ ਹਾਜ਼ਰ ਸਨ |