28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਧਾਲੀਵਾਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਬਲੜਵਾਲ ਵਿਖੇ ਚੋਣ ਮੀਟਿੰਗ

ਅਜੀਤ ਡੈਸਕ 10-12-2025
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਜਨਾਲਾ ਤੋਂ ਉਮੀਦਵਾਰ ਪਿ੍ਅੰਕਾ ਅਤੇ ਬਲਾਕ ਸੰਮਤੀ ਜ਼ੋਨ ਬਲੜਵਾਲ ਤੋਂ ਉਮੀਦਵਾਰ ਕਸ਼ਮੀਰ ਸਿੰਘ, ਜ਼ੋਨ ਸਾਰੰਗਦੇਵ ਤੋਂ ਉਮੀਦਵਾਰ ਚਰਨਜੀਤ ਕੌਰ ਅਤੇ ਜ਼ੋਨ ਜਾਫਰਕੋਟ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਸਮੇਤ ਹੋਰਨਾਂ ਉਮੀਦਵਾਰਾਂ ਦੇ ਹੱਕ 'ਚ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਹੱਦੀ ਪਿੰਡ ਬਲੜਵਾਲ ਵਿਖੇ ਰੈਲੀਨੁਮਾ ਚੋਣ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ 'ਆਪ' ਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਅੰਦਰ ਕੀਤੇ ਵਿਕਾਸ ਕਾਰਜਾਂ ਦੇ ਨੂੰ ਲੈ ਕੇ ਇਹ ਚੋਣਾਂ ਲੜੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪਛੜਿਆ ਹੀ ਰਿਹਾ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿਚ ਆਈ ਹੈ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਹਲਕੇ ਅੰਦਰ 500 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਜੋ ਆਪਣੇ ਆਪ ਵਿਚ ਇਕ ਮਿਸਾਲ ਹਨ | ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਧੁੱਸੀ ਬੰਨ੍ਹ ਤੇ 67.59 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਚੌੜੀ ਅਤੇ 40 ਫੁੱਟ ਲੰਬੀ ਸੜਕ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਜੋ ਕਿ ਆਉਂਦੇ ਕੁਝ ਕੁ ਮਹੀਨਿਆਂ ਵਿਚ ਹੀ ਬਣ ਕੇ ਪੂਰੀ ਤਰ੍ਹਾਂ ਤਿਆਰ ਹੋ ਜਾਵੇਗੀ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਹੀ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਬਲਾਕ ਪ੍ਰਧਾਨ ਸਾਹਿਬ ਸਿੰਘ ਫੌਜੀ ਰਾਏਪੁਰ ਕਲਾਂ, ਸਰਪੰਚ ਰਘਬੀਰ ਸਿੰਘ ਵੰਝਾਵਾਲਾ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਯੂਥ ਪ੍ਰਧਾਨ ਅਮਰ ਸੰਧੂ ਵਿੱਕੀ ਵੰਜਾਂਵਾਲਾ, ਬਲਾਕ ਸੰਮਤੀ ਮੈਂਬਰ ਲਵਕਰਨ ਸਿੰਘ ਭੱਖਾ ਤੇ ਸਰਬਜੀਤ ਸਿੰਘ ਚੱਕ ਔਲ, ਪੀ. ਏ. ਮੁਖਤਿਆਰ ਸਿੰਘ ਬਲੜਵਾਲ, ਸਰਪੰਚ ਜਗਤਾਰ ਸਿੰਘ ਆਬਾਦੀ ਸੋਹਣ ਸਿੰਘ, ਅਜੀਤ ਸ਼ਾਹ ਵੰਝਾਂਵਾਲਾ, ਚਰਨਜੀਤ ਕੌਰ, ਬਲਾਕ ਪ੍ਰਧਾਨ ਰਘੂ ਸਾਰੰਗਦੇਵ, ਸਰਪੰਚ ਰਾਜਵਿੰਦਰ ਸਿੰਘ ਰਾਜੂ ਫੱਤੇਵਾਲ, ਸਰਪੰਚ ਨਗੀਨ ਸਿੰਘ ਸ਼ਾਹਲੀਵਾਲ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਸਰਪੰਚ ਜਗੀਰ ਸਿੰਘ ਬਲੜਵਾਲ, ਸਰਪੰਚ ਪਰਮਜੀਤ ਸਿੰਘ ਰਾਏਪੁਰ ਕਲਾਂ, ਸਰਪੰਚ ਬਿਕਰਮਜੀਤ ਸਿੰਘ ਨੰਗਲ, ਸਾਬਕਾ ਸਰਪੰਚ ਪੂਰਨ ਸਿੰਘ ਫੱਤੇਵਾਲ, ਸਾਹਿਬ ਸਿੰਘ ਫੱਤੇਵਾਲ, ਸਰਪੰਚ ਸੋਨੂ ਸਿੰਘ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਰਜਿੰਦਰ ਕੌਰ ਸ਼ੇਰੋਂ ਬਾਘਾ ਦੀ ਸ਼ਾਨਦਾਰ ਜਿੱਤ ਹੋਵੇਗੀ-ਸੂਬੇਦਾਰ ਇੰਦਰਜੀਤ ਸਿੰਘ ਅਗਲੀ ਖ਼ਬਰ ਤਰਸਿੱਕਾ ਜ਼ੋਨ 'ਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਸਫਲਤਾ 50 ਦੇ ਕਰੀਬ ਭਾਜਪਾ ਤੇ 'ਆਪ' ਸਮਰਥਕ ਪਰਿਵਾਰ ਅਕਾਲੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।