28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

'ਆਪ' ਉਮੀਦਵਾਰਾਂ ਦੇ ਹੱਕ 'ਚ ਗੁਰਸ਼ਰਨ ਛੀਨਾ ਵਲੋਂ ਪਿੰਡ ਪਿੰਡ ਪ੍ਰਚਾਰ ਦੀ ਸ਼ੁਰੂਆਤ

ਅਜੀਤ ਡੈਸਕ 10-12-2025
ਹਰਸਾ ਛੀਨਾ, 9 ਦਸੰਬਰ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤਹਿਤ ਪੈਂਦੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਜੋਨਾਂ ਲਈ ਆਮ ਆਦਮੀ ਪਾਰਟੀ ਵਲੋਂ ਐਲਾਨੇ ਉਮੀਦਵਾਰਾਂ ਦੇ ਹੱਕ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਗੁਰਸ਼ਰਨ ਸਿੰਘ ਛੀਨਾ ਵਲੋਂ ਜ਼ੋਰਦਾਰ ਚੋਣ ਪ੍ਰਚਾਰ ਕਰਦਿਆਂ ਕਰੀਬ ਅੱਧੀ ਦਰਜਨ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਸੂਬਾ ਸਰਕਾਰ ਦੀਆਂ ਜਨ ਹਿੱਤ ਨੀਤੀਆਂ ਸੰਬੰਧੀ ਆਮ ਲੋਕਾਂ ਨੂੰ ਜਾਣੂੰ ਕਰਵਾਉਂਦਿਆਂ ਲੋਕਾਂ ਨੂੰ ਉਮੀਦਵਾਰਾਂ ਦੇ ਹੱਕ ਵਿਚ ਚੋਣ ਭੁਗਤਾਣ ਕਰਨ ਦੀ ਅਪੀਲ ਕੀਤੀ | ਇਸ ਸਮੇਂ ਸ. ਛੀਨਾ ਵਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਤੇਜਬੀਰ ਸਿੰਘ ਭੋਲਾ ਬੱਗਾ ਕਲਾਂ ਅਤੇ ਬਲਾਕ ਸੰਮਤੀ ਉਮੀਦਵਾਰ ਸੁਖਵਿੰਦਰ ਕੌਰ ਪਤਨੀ ਹਰਜੀਤ ਸਿੰਘ ਵਰਨਾਲੀ ਦੇ ਹੱਕ ਵਿਚ ਪਿੰਡ ਉੱਚਾ ਕਿਲ੍ਹਾ ਵਿਖੇ ਸਰਪੰਚ ਹਰਦੇਵ ਸਿੰਘ ਛੀਨਾ ਦੀ ਅਗਵਾਈ ਹੇਠ ਕਰਵਾਈ ਚੋਣ ਰੈਲੀ ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕ ਹਿੱਤ ਵਿਚ ਕੀਤੇ ਕੰਮਾਂ ਨੂੰ ਦੇਖਦਿਆਂ ਸੂਬਾ ਵਾਸੀ ਆ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਨਾਲ ਜਿਤਾਉਣ ਦੀ ਭਾਵਪੂਰਨ ਅਪੀਲ ਕੀਤੀ | ਇਸ ਸਮੇਂ ਬਿਨਾਂ ਮੁਕਾਬਲਾ ਜੇਤੂ ਬਲਾਕ ਸੰਮਤੀ ਮੈਂਬਰ ਕਰਮਜੀਤ ਸਿੰਘ ਸਬਾਜ਼ਪੁਰ, ਕੁਲਵਿੰਦਰ ਸਿੰਘ ਔਲਖ ਸਾ. ਉੱਪ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ, ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਵਰਨਾਲੀ, ਬਲਜਿੰਦਰ ਸਿੰਘ ਜੱਜ ਛੀਨਾ, ਸਾਹਿਬ ਸਿਘ, ਬੂਟਾ ਸਿੰਘ, ਸਮਸ਼ੇਰ ਸਿੰਘ ਸ਼ੇਰਾ, ਬਲਰਾਜ ਸਿੰਘ, ਪ੍ਰਭਜੀਤ ਸਿੰਘ ਸਾਰੇ ਮੈਂਬਰ, ਸਰਪੰਚ ਅੰਗਰੇਜ ਸਿੰਘ ਵਿਚਲਾ ਕਿਲ੍ਹਾ, ਸਰਪੰਚ ਬਿਕਰਮਜੀਤ ਸਿੰਘ ਸਬਾਜ਼ਪੁਰਾ, ਸਾ. ਸਰਪੰਚ ਸਵਿੰਦਰ ਸਿੰਘ ਦੁੱਲਾ ਓਠੀਆਂ, ਸਾ. ਸਰਪੰਚ ਸੁਖਵੰਤ ਸਿੰਘ ਛੀਨਾ, ਹਰਜੀਤ ਸਿੰਘ ਵਰਨਾਲੀ, ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਲੰਟੀਅਰ, ਵਰਕਰ ਅਤੇ ਪਾਰਟੀ ਆਗੂ ਸਾਹਿਬਾਨ ਹਾਜ਼ਰ ਸਨ |
ਪਿਛਲੀ ਖ਼ਬਰ ਚਵਿੰਡਾ ਦੇਵੀ ਤੋਂ ਅਕਾਲੀ ਸਰਪੰਚ ਸਮਰਥਕਾਂ ਸਮੇਤ ਤਲਬੀਰ ਗਿੱਲ ਦੀ ਅਗਵਾਈ 'ਚ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਬੀਬੀ ਕਸ਼ਮੀਰ ਕੌਰ ਨੂੰ ਵੱਡੇ ਫਰਕ ਨਾਲ ਜਿਤਾਵਾਂਗੇ-ਭੱਟੀ, ਬੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।