16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਨੇ ਜਿੱਤੀ ਟਰਾਫ਼ੀ

ਅਜੀਤ ਡੈਸਕ 25-12-2025
ਚਵਿੰਡਾ ਦੇਵੀ, 24 ਦਸੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਵਿਚ ਵੀ ਮੱਲਾਂ ਮਾਰ ਰਹੇ ਹਨ | ਇਕ ਟੂਰਨਾਮੈਂਟ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਰਾਊਾਡ ਗਲਾਸ ਫਾਊਾਡੇਸ਼ਨ ਦੁਆਰਾ ਆਯੋਜਿਤ ਕੀਤਾ ਗਿਆ ਸੀ ਜਿਸ ਵਿਚ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਫੁੱਟਬਾਲ ਦੇ ਵਿਦਿਆਰਥੀ ਹਾਰਦਿਕ ਸਿੰਘ ਨੇ ਸਟੇਟ ਲੈਵਲ 'ਤੇ ਖੇਡ ਕੇ ਦੂਸਰਾ ਸਥਾਨ ਹਾਸਿਲ ਕਰਕੇ ਕੇ ਟਰਾਫ਼ੀ ਸਕੂਲ ਦੀ ਝੋਲੀ 'ਚ ਪਾਈ | ਇਹ ਟੂਰਨਾਮੈਂਟ ਕੋਚ ਸੁਖਚੈਨ ਸਿੰਘ ਦੀ ਅਗਵਾਈ ਹੇਠ ਖੇਡਿਆ ਗਿਆ |
ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ ਕੋਮਲ ਕਪੂਰ ਨੇ ਕੋਚ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਖੇਡਾਂ ਵਿਹਾਰਕ ਹੁਨਰਾਂ ਨੂੰ ਵਿਕਸਤ ਕਰਨ, ਸਮੱਸਿਆ ਹੱਲ ਕਰਨ 'ਚ ਸੁਧਾਰ ਕਰਨ ਅਤੇ ਕਸਰਤ ਦੇ ਇਕ ਰੂਪ ਵਜੋਂ ਕੰਮ ਕਰਨ 'ਚ ਮਦਦ ਕਰ ਸਕਦੀਆਂ ਹਨ | ਇਨ੍ਹਾਂ 'ਚ ਸਾਨੂੰ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮਿਸਟਰ ਸ਼ਵੀ ਕਪੂਰ, ਪਿ੍ੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ |
ਪਿਛਲੀ ਖ਼ਬਰ ਦਮਦਮੀ ਟਕਸਾਲ ਵਿਖੇ ਬਾਬਾ ਠਾਕੁਰ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ <br/> ਅਗਲੀ ਖ਼ਬਰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।