17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਥਾਨਕ ਚੋਣਾਂ ਨੇ 2027 'ਚ 'ਆਪ' ਦੀ ਜਿੱਤ ਦਾ ਰਾਹ ਪੱਧਰਾ ਕੀਤਾ : ਧਾਲੀਵਾਲ

ਅਜੀਤ ਡੈਸਕ 25-12-2025
ਗੱਗੋਮਾਹਲ, 24 ਦਸੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਆਪਣੀ ਕਹਿਣੀ ਤੇ ਕਥਨੀ ਦੀ ਪ੍ਰਪੱਕ ਹੈ | ਇਸੇ ਕਰਕੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਵੋਟਰਾਂ ਨੇ 'ਆਪ' ਨੂੰ ਵੱਡੀ ਜਿੱਤ ਦਿਵਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਾਹ ਪੱਧਰਾ ਕਰ ਦਿੱਤਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਚਾੜਪੁਰ ਵਿਖੇ ਸੰਮਤੀ ਚੋਣਾਂ ਦੌਰਾਨ ਸੂਫੀਆ ਜ਼ੋਨ ਤੋਂ ਜਿੱਤਣ ਵਾਲੀ ਪਲਵਿੰਦਰ ਕੌਰ ਪਤਨੀ ਬਲਜੀਤ ਸਿੰਘ ਹੈਪੀ ਦੇ ਗ੍ਰਹਿ ਵਿਖੇ ਵਿਸ਼ੇਸ਼ ਸਨਮਾਨ ਕਰਨ ਪਹੁੰਚੇ ਪੰਜਾਬ 'ਆਪ' ਦੇ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਹੋਏ ਫਸਲਾਂ ਦੇ ਨੁਕਸਾਨ ਦਾ 58 ਕਰੋੜ ਰੁਪਏ ਮੁਆਵਜੇ ਵਜੋਂ ਤਹਿਸੀਲ ਤੇ ਰਮਦਾਸ ਵਿਚ ਦਿੱਤੇ ਜਾ ਚੁੱਕੇ ਹਨ ਤੇ ਰਹਿੰਦੇ ਕਿਸਾਨਾਂ ਦਾ ਮੁਆਵਜ਼ਾ ਬਹੁਤ ਜਲਦ ਜਾਰੀ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ 2026 ਨੂੰ ਪੰਜਾਬ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਮੁੱਖਤਾਰ ਸਿੰਘ, ਸਰਪੰਚ ਇੰਦਰਜੀਤ ਸਿੰਘ, ਪੰਚ ਅੰਮਿ੍ਤਪਾਲ ਸਿੰਘ, ਸਰਪੰਚ ਗੁਰਜੀਤ ਸਿੰਘ, ਪਰਮਜੀਤ ਸਿੰਘ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ, ਪੰਥਜੀਤ ਸਿੰਘ, ਬਲਕਾਰ ਸਿੰਘ, ਰਣਜੀਤ ਸਿੰਘ, ਸਤਵਿੰਦਰ ਸਿੰਘ ਪੰਚ, ਹਰਪ੍ਰੀਤ ਸਿੰਘ, ਜਿੰਦਾ ਸਿੰਘ, ਸੁੱਖ ਸੂਫੀਆ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਆਗੂ ਸ਼ਾਮਿਲ ਸਨ | ਇਸ ਸਮੇਂ ਪਿੰਡ ਦੇ ਨੌਜਵਾਨ ਲਵਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਮਨਜੀਤ ਸਿੰਘ, ਅਰਜਨ ਸਿੰਘ, ਅਭੀਜੋਤ ਸਿੰਘ, ਮਨਜਿੰਦਰ ਸਿੰਘ, ਰਣਜੀਤ ਸਿੰਘ ਵਲੋਂ ਹਲਕਾ ਵਿਧਾਇਕ ਧਾਲੀਵਾਲ ਪਾਸੋਂ ਕਸਰਤ ਜਿੰਮ ਦੀ ਮੰਗ ਕੀਤੀ ਜਿਸ ਨੂੰ ਉਨ੍ਹਾਂ ਵਲੋਂ ਮੌਕੇ 'ਤੇ ਪ੍ਰਵਾਨ ਕਰ ਲਿਆ ਗਿਆ |
ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਨੇ ਪੰਚਕੂਲਾ ਵਿਖੇ 41 ਫੁੱਟ ਉੱਚੇ ਅਟਲ ਬਿਹਾਰੀ ਵਾਜਪਾਈ ਦੇ ਬੁੱਤ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਏਾਜਲਜ਼ ਪੈਰਾਡਾਈਜ਼ ਸਕੂਲ ਅਜਨਾਲਾ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।