11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਦਮਦਮੀ ਟਕਸਾਲ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ

ਅਜੀਤ ਡੈਸਕ 26-12-2025
ਬਾਬਾ ਬਕਾਲਾ ਸਾਹਿਬ, 25 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਮੀਤ ਮੈਨੇਜਰ ਭਾਈ ਜਗਤਾਰ ਸਿੰਘ ਨੇ ਪੰਜਾਂ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਨਗਰ ਕੀਰਤਨ ਵਿਚ ਸੰਤ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ ਚੌਂਕ, ਜਥੇਦਾਰ ਬਾਬਾ ਸਾਹਿਬ ਸਿੰਘ, ਜਥੇਦਾਰ ਬਾਬਾ ਬੋਹੜ ਸਿੰਘ, ਭਾਈ ਜੋਬਨਪ੍ਰੀਤ ਸਿੰਘ, ਹਰਸ਼ਦੀਪ ਸਿੰਘ ਰੰਧਾਵਾ (ਦਸਮੇਸ਼ ਵਿਦਿਅਕ ਸੰਸਥਾਵਾਂ), ਪਿ੍ੰਸੀਪਲ ਕੁਲਬੀਰ ਸਿੰਘ ਮਾਨ, ਹਰਗੋਪਾਲ ਸਿੰਘ ਰੰਧਾਵਾ, ਸਰਪੰਚ ਕਸ਼ਮੀਰ ਸਿੰਘ, ਰਾਜਿੰਦਰ ਸਿੰਘ ਸ਼ਾਹ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ | ਇਸ ਦੌਰਾਨ ਹੀ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਸੁਰਜੀਤ ਸਿੰਘ ਕੰਗ, ਕੌਂਸਲਰ ਪਰਮਜੀਤ ਸਿੰਘ, ਕੌਂਸਲਰ ਮਨਜਿੰਦਰ ਸਿੰਘ, ਕੌਂਸਲਰ ਜੈਮਲ ਸਿੰਘ ਭੁੱਲਰ, ਕੌਂਸਲਰ ਰਵੀ ਸਿੰਘ, ਬਲਸ਼ਰਨ ਸਿੰਘ ਆਦਿ ਨੇ ਵੀ ਗੁ: ਛਾਉਣੀ ਸਾਹਿਬ ਚੌਂਕ, ਬਾਬਾ ਬਕਾਲਾ ਸਾਹਿਬ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਉ ਦੇਕੇ ਸਨਮਾਨਿਤ ਕੀਤਾ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਗੁਰਭੇਜ ਸਿੰਘ ਕੰਗ ਜਥੇਦਾਰ ਲੰਗਰ, ਹਰਭਿੰਦਰ ਸਿੰਘ ਧਾਰੋਵਾਲੀ, ਅਮਰਜੀਤ ਸਿੰਘ ਅਕਾਊਟਾੈਟ, ਤੇਜਿੰਦਰ ਸਿੰਘ ਬੱਲ ਸਠਿਆਲਾ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਹਰਪ੍ਰੀਤ ਸਿੰਘ ਆਨੰਦ, ਮੰਗਦੀਪ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਡਾਕਟਰ ਫ਼ਾਰ ਯੂ ਸੰਸਥਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲਗਾਏ ਜਾਣਗੇ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦੇ ਨਾਂਅ 'ਤੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਂਅ ਰੱਖਣਾ ਸ਼ਲਾਘਾਯੋਗ ਉਪਰਾਲਾ : ਛੱਜਲਵੱਡੀ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।