11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਡਾਕਟਰ ਫ਼ਾਰ ਯੂ ਸੰਸਥਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲਗਾਏ ਜਾਣਗੇ ਮੁਫ਼ਤ ਮੈਡੀਕਲ ਕੈਂਪ

ਅਜੀਤ ਡੈਸਕ 26-12-2025
ਅਜਨਾਲਾ, 25 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵੈਟਰਨ ਵੈੱਲਫੇਅਰ ਆਰਗੇਨਾਈਜ਼ੇਸ਼ਨ, ਵਾਜਰਾ ਕੋਰ ਦੇ ਪਿੰਡ ਗੁੱਜਰਪੁਰਾ ਵਿਖੇ ਹੜ੍ਹ ਪੀੜਤਾਂ ਦੀ ਮਦਦ ਵਾਸਤੇ ਲਗਾਏ ਗਏ ਕੈਂਪ ਵਿਖੇ ਡਾਕਟਰ ਫਾਰ ਯੂ ਦੀ ਸੰਸਥਾ ਜਿਨ੍ਹਾਂ ਨੂੰ ਫਲਿੱਪਕਾਰਟ ਅਤੇ ਵਾਲਮਾਰਟ ਵਲੋਂ ਸਪਾਂਸਰ ਕੀਤਾ ਜਾ ਰਿਹਾ ਹੈ, ਵਲੋਂ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਖੇ ਮੈਡੀਕਲ ਕੈਂਪ ਲਗਾਇਆ ਅਤੇ ਲੋਕਾਂ ਨੂੰ ਗਰਮ ਕੱਪੜੇ, ਕੰਬਲ, ਅਤੇ ਸਾਫ਼ ਸਫ਼ਾਈ ਦਾ ਸਾਮਾਨ ਵੰਡਿਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਟੀਮ ਪੂਰਾ ਇੱਕ ਮਹੀਨਾ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਿੰਡ ਪਿੰਡ ਜਾ ਕੇ ਤਕਰੀਬਨ 40 ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏਗੀ ਜਿਸ ਵਿਚ ਲੋਕਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਅਤੇ ਦਵਾਈਆਂ ਮੁਹੱਈਆ ਕਰਵਾਏਗੀ | ਇਸ ਤੋਂ ਇਲਾਵਾ ਲੋੜਵੰਦ ਲੋਕਾਂ ਅਤੇ ਗਰੀਬ ਪਰਿਵਾਰਾਂ ਨੂੰ ਕੰਬਲ ਅਤੇ ਗਰਮ ਕੱਪੜੇ, ਔਰਤਾਂ ਲਈ ਸੈਨੇਟਰੀ ਪੈਡ ਵੰਡੇ ਜਾਣਗੇ | ਮਾਹਿਰ ਡਾਕਟਰਾਂ ਦੀ ਟੀਮ ਜਿਸ ਵਿਚ ਰਾਹੁਲ ਰਾਠੌੜ (ਪ੍ਰੋਜੈਕਟ ਕੋਆਰਡੀਨੇਟਰ), ਮੁਕੇਸ਼, ਮਿਸ ਪੂਜਾ ਨਰਸਿੰਗ ਸਟਾਫ਼ ਅਤੇ ਕੰਵਰਨੌਨਿਹਾਲ ਸਿੰਘ ਫਾਰਮਾਸਿਸਟ ਸ਼ਾਮਲ ਹਨ | ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੈਪਟਨ ਰਣਜੀਤ ਸਿੰਘ (ਚੇਅਰਮੈਨ ਮਾਝਾ ਜ਼ੋਨ ਅਤੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਜ਼ਿਲ੍ਹਾ ਅੰਮਿ੍ਤਸਰ), ਕੈਪਟਨ ਰਣਜੋਧ ਸਿੰਘ (ਵਾਈਸ ਚੇਅਰਮੈਨ ਮਾਝਾ ਜੋਨ), ਹਵਾਲਦਾਰ ਜਸਬੀਰ ਸਿੰਘ, ਹਵਾਲਦਾਰ ਜਸਪਾਲ ਸਿੰਘ ਬੀ.ਐੱਸ.ਐੱਫ. ਨੇ ਆਪਣਾ ਪੂਰਾ ਯੋਗਦਾਨ ਦਿੱਤਾ | ਵੈਟਰਨ ਵੈੱਲਫੇਅਰ ਆਰਗੇਨਾਈਜ਼ੇਸ਼ਨ ਦੇ ਸੂਬਾ ਪ੍ਰਧਾਨ ਸੂਬੇਦਾਰ ਮੇਜਰ ਦਿਲਬਾਗ ਸਿੰਘ ਅਤੇ ਕੈਪਟਨ ਰਣਜੀਤ ਸਿੰਘ (ਚੇਅਰਮੈਨ ਮਾਝਾ ਜੋਨ) ਨੇ ਆਈ ਹੋਈ ਸੰਸਥਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਕਿ੍ਸਮਸ ਮੌਕੇ ਇਸਾਈ ਭਾਈਚਾਰੇ ਨੂੰ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ਦਮਦਮੀ ਟਕਸਾਲ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।