11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਰਾਣਾ ਸ਼ੂਗਰ ਮਿੱਲ ਵਲੋਂ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਕੀਰਤਨ ਸਮਾਗਮ 31 ਨੂੰ

ਅਜੀਤ ਡੈਸਕ 26-12-2025
ਬਾਬਾ ਬਕਾਲਾ ਸਾਹਿਬ, 25 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਵੇਂ ਸਾਲ ਦੀ ਆਮਦ ਨੂੰ ਜੀ ਆਇਆਂ ਕਹਿਣ ਲਈ ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਲੋਂ ਮਹਾਨ ਕੀਰਤਨ ਸਮਾਗਮ ਮਿਤੀ 31 ਦਸੰਬਰ 2025, ਦਿਨ ਬੁੱਧਵਾਰ ਨੂੰ ਰਾਤ 8 ਤੋਂ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵਾਲੇ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ, ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੁੰ ਨਿਹਾਲ ਕਰਨਗੇ | ਇਸ ਮੌਕੇ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ, ਰਾਣਾ ਇੰਦਰਪ੍ਰਤਾਪ ਸਿੰਘ ਵਿਧਾਇਕ ਸੁਲਤਾਨਪੁਰ ਲੋਧੀ, ਰਾਣਾ ਰਣਜੀਤ ਸਿੰਘ (ਚੇਅਰਮੈਨ ਰਾਣਾ ਗਰੁੱਪ), ਰਾਣਾ ਵੀਰਪ੍ਰਤਾਪ ਸਿੰਘ (ਨਿਰਦੇਸ਼ਕ), ਰਾਣਾ ਕਰਨ ਪਰਤਾਪ ਸਿੰਘ (ਨਿਰਦੇਸ਼ਕ), ਰਾਣਾ ਇੰਦਪ੍ਰਤਾਪ ਸਿੰਘ (ਨਿਰਦੇਸ਼ਕ) ਸਮੇਤ ਸਾਰਾ ਰਾਣਾ ਪਰਿਵਾਰ ਗੁਰੂ ਘਰ ਨਤਮਸਤਕ ਹੋਣਗੇ |
ਪਿਛਲੀ ਖ਼ਬਰ ਬਾਬਾ ਬਕਾਲਾ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ 'ਸਫ਼ਰ-ਏ-ਸ਼ਹਾਦਤ' ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਪੰਦ੍ਹਰਵਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।