11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਫੇਰੂਮਨ ਕਾਲਜ ਦੇ ਐਨ.ਐੱਸ.ਐੱਸ. ਅਤੇ ਐਨ.ਸੀ.ਸੀ. ਯੂਨਿਟ ਵਲੋਂ ਜਾਗਰੂਕਤਾ ਰੈਲੀ

ਅਜੀਤ ਡੈਸਕ 26-12-2025
ਰਈਆ, 25 ਦਸੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੁਮਨ ਕਾਲਜ ਦੇ ਐਨ.ਐੱਸ.ਐੱਸ. ਅਤੇ ਐਨ.ਸੀ.ਸੀ. ਯੂਨਿਟ ਵੱਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸ਼ਹੀਦ ਦਰਸ਼ਨ ਸਿੰਘ ਫੇਰੁੂਮਾਨ ਮੈਮੋਰੀਅਲ ਕਾਲਜ ਫ਼ਾਰ ਵੂਮੈਨ ਰਈਆ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਪ੍ਰੋ. ਡਾ. ਸਰੋਜ ਅਰੋੜਾ ਡੀਨ ਕਾਲਜ ਵਿਕਾਸ ਕੌਂਸਲ ਦੀ ਅਗਵਾਈ ਹੇਠ ਕਾਲਜ ਵਿੱਚ ਐਨ.ਐੱਸ.ਐੱਸ. ਯੂਨਿਟ ਵੱਲੋਂ ਸੱਤ ਦਿਨਾਂ ਦੇ ਕੈਂਪ ਦੇ ਦੂਜੇ ਅਤੇ ਤੀਜੇ ਦਿਨ ਗਤੀਵਿਧੀਆਂ ਕਰਵਾਈਆਂ ਗਈਆਂ | ਐਨ.ਐੱਸ.ਐੱਸ. ਕੈਂਪ ਦੇ ਦੂਜੇ ਦਿਨ ''ਸਵੱਛਤਾ ਹੀ ਸੇਵਾ'' ਥੀਮ ਤਹਿਤ ਪਿੰਡ ਕਲੇਰ ਘੁਮਾਣ ਵਿਖੇ ਇੱਕ ਰੈਲੀ ਕੱਢੀ, ਨੁੱਕੜ ਨਾਟਕ ਖੇਡਿਆ , ਪਿੰਡ ਦੀ ਸਾਫ ਸਫ਼ਾਈ ਕੀਤੀ ਅਤੇ ਐਨ.ਐੱਸ.ਐੱਸ. ਦੇ ਵਲੰਟੀਅਰਾਂ ਵਲੋਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ | ਕੈਂਪ ਦੇ ਤੀਜੇ ਦਿਨ ਐਨ.ਐੱਸ.ਐੱਸ. ਦੇ ਵਲੰਟੀਅਰਾਂ ਅਤੇ ਕਾਲਜ ਦੇ ਐਨ.ਸੀ.ਸੀ. ਯੂਨਿਟ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਜਲ ਜੀਵਨ ਮਿਸ਼ਨ ਤਹਿਤ ਪਿੰਡ ਕਲੇਰ ਘੁਮਾਣ ਵਿੱਚ ਰੈਲੀ ਕੱਢੀ ਗਈ | ਇਸ ਤਹਿਤ ਵਿਦਿਆਰਥਣਾਂ ਵੱਲੋਂ ਨੁੱਕੜ ਨਾਟਕ ਖੇਡਿਆ ਅਤੇ ਐਨ.ਐੱਸ.ਐੱਸ. ਦੇ ਪ੍ਰੋਗਰਾਮਿਕ ਅਫ਼ਸਰ ਪ੍ਰੋਫੈਸਰ ਅਸਿ.ਪ੍ਰੋ. ਦਲਜੀਤ ਕੌਰ ਅਤੇ ਐਨ.ਸੀ.ਸੀ. ਦੇ ਕੇਅਰ ਟੇਕਰ ਡਾ. ਹਰਵੰਤ ਕੌਰ ਵਲੋਂ ਪਿੰਡ ਵਾਸੀਆਂ ਨੂੰ ਇੱਕ ਸੈਮੀਨਾਰ ਕਰਕੇ ਜਾਗਰੂਕ ਕੀਤਾ ਗਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ | ਗੌਰਮਿੰਟ ਸਕੂਲ ਕਲੇਰ ਘੁਮਾਣ ਦੇ ਵਿਦਿਆਰਥੀਆਂ ਨੂੰ ਨਸ਼ੇ ਵਿਰੁੱਧ ਅਤੇ ਪਾਣੀ ਨੂੰ ਸੰਭਾਲਣ ਲਈ ਜਾਗਰੂਕ ਕੀਤਾ ਗਿਆ | 9 ਪੰਜਾਬ ਬਟਾਲੀਅਨ ਐਨ.ਸੀ.ਸੀ. ਵੱਲੋਂ ਕੈਡਿਟਾਂ ਅਤੇ ਐਨ.ਐੱਸ.ਐੱਸ. ਯੂਨਿਟ ਵੱਲੋਂ ਵੋਲੰਟੀਅਰ ਦੀ ਰਿਫ਼੍ਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ | ਫੇਰੂਮਾਨ ਟਰੱਸਟ ਅਤੇ ਕਾਲਜ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਅਤੇ ਕਾਲਜ ਪਿ੍ੰ.ਡਾ.ਅਨੂ ਕਪਲ ਵੱਲੋਂ ਕੈਂਪ ਦੇ ਕੋਆਰਡੀਨੇਟਰ ਅਸਿ. ਪ੍ਰੋ. ਦਲਜੀਤ ਕੌਰ, ਅਸਿ. ਪ੍ਰੋ. ਵੰਦਨਾ ਅਤੇ ਐਨ.ਸੀ.ਸੀ. ਦੇ ਕੇਅਰ ਟੇਕਰ ਡਾ.ਹਰਵੰਤ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਗੁਲਾਬ ਦਾਸ ਦੀ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਅਜਨਾਲਾ ਸ਼ਹਿਰ ਦੀ ਵਧੀ ਹੱਦ ਨਗਰ ਪੰਚਾਇਤ ਵਿਚ ਸ਼ਾਮਿਲ ਹੋਇਆ ਪਿੰਡ ਭੱਖਾ ਹਰੀ ਸਿੰਘ-ਕੁਲਦੀਪ ਸਿੰਘ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।