10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਛੋਟੇ ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ 27 ਨੂੰ

ਅਜੀਤ ਡੈਸਕ 26-12-2025
ਬਾਬਾ ਬਕਾਲਾ ਸਾਹਿਬ 25 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਬਾਬਾ ਮੋਤੀ ਰਾਮ ਮਹਿਰਾ ਦਾ ਸ਼ਹੀਦੀ ਦਿਹਾੜਾ ਮਿਤੀ 27 ਦਸੰਬਰ, ਦਿਨ ਸ਼ਨੀਵਾਰ ਨੂੰ ਸਾਧ ਸੰਗਤ ਦੇ ਸਹਿਯੋਗ ਨਾਲ ਭਾਈ ਹਿੰਮਤ ਸਿੰਘ ਕਸ਼ਯਪ ਰਾਜਪੂਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਧਰਮਸ਼ਾਲਾ ਭਾਈ ਹਿੰਮਤ ਸਿੰਘ (ਨੇੜੇ-ਛਾਉਣੀ ਸਾਹਿਬ), ਬਾਬਾ ਬਕਾਲਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜੋਗਿੰਦਰ ਸਿੰਘ, ਹਰਦੀਪ ਸਿੰਘ, ਜਤਿੰਦਰ ਸਿੰਘ ਆਦਿ ਨੇ ਦੱਸਿਆ ਹੈ ਕਿ ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ 'ਚ ਉੱਘੇ ਰਾਗੀ ਢਾਡੀ ਕਵੀਸ਼ਰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਰੇਲਵੇ ਮੰਤਰਾਲਾ ਸੱਚਖੰਡ ਐਕਸਪ੍ਰੈੱਸ ਦੀ ਸਮਾਂ ਸਾਰਣੀ 'ਚ ਬਦਲਾਅ ਕਰੇ- ਛੀਨਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।