14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹੈਰੋਇਨ ਅਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 27-12-2025
ਅਜਨਾਲਾ, 26 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ 'ਚ ਅਜਨਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੁਲਿਸ ਪਾਰਟੀ ਵਲੋਂ ਇਕ ਨਸ਼ਾ ਤਸਕਰ ਨੂੰ 10 ਗ੍ਰਾਮ ਹੈਰੋਇਨ ਅਤੇ 700 ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਅਜਨਾਲਾ ਦੇ ਐੱਸ. ਐੱਚ. ਓ. ਇੰਸ: ਹਿਮਾਂਸ਼ੂ ਭਗਤ ਨੇ ਦੱਸਿਆ ਕਿ ਏ. ਐੱਸ. ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਦੋਂ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸੰਬੰਧ ਵਿਚ ਸੱਕੀ ਪੁਲ ਤੋਂ ਸੱਕੀ ਦੇ ਨਾਲ-ਨਾਲ ਲੱਗਦੇ ਕੱਚੇ ਰਸਤੇ ਤੇ ਹਰੜ ਕਲਾਂ ਵੱਲ ਨੂੰ ਮੁੜੀ ਤਾਂ ਸੱਕੀ ਦੇ ਨਾਲ ਕੱਚੇ ਰਸਤੇ ਤੇ ਇਕ ਮੋਨਾ ਨੌਜਵਾਨ ਪਿੰਡ ਹਰੜ ਕਲਾ ਤੋਂ ਪੱਕੀ ਸੜਕ ਵੱਲ ਨੂੰ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਕੋਲੋਂ 10 ਗ੍ਰਾਮ ਹੈਰੋਇਨ ਅਤੇ 700 ਰੁਪਏ ਡਰੱਗ ਮਨੀ ਬਰਾਮਦ ਹੋਈ | ਐੱਸ. ਐੱਚ. ਓ. ਨੇ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਪਹਿਚਾਣ ਅਰਸ਼ਦੀਪ ਸਿੰਘ ਉਰਫ਼ ਭੱਟੋ ਪੁੱਤਰ ਹਰਪਾਲ ਸਿੰਘ ਵਾਸੀ ਚੱਕਬਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪ੍ਰਤੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਤਹਿਸੀ... ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਗੁੱਝਾਪੀਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।