15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਕੁੱਲ ਹਿੰਦ ਕਿਸਾਨ ਸਭਾ ਵਲੋਂ ਐੱਸ. ਡੀ. ਐੱਮ. ਅਜਨਾਲਾ ਦੇ ਦਫਤਰ ਅੱਗੇ ਰੋਸ ਰੈਲੀ <br/>

ਅਜੀਤ ਡੈਸਕ 31-12-2025
ਅਜਨਾਲਾ, 30 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੁੱਲ ਹਿੰਦ ਕਿਸਾਨ ਸਭਾ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨਾ ਦੇਣ ਅਤੇ ਮਜ਼ਦੂਰਾਂ ਖ਼ਿਲਾਫ਼ ਬਣੇ ਕਾਲੇ ਕਾਨੂੰਨ ਵਿਕਸਤ ਭਾਰਤ ਜੀ ਰਾਮ ਜੀ ਨੂੰ ਖਤਮ ਕਰਵਾਉਣ ਲਈ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਬੱਲ ਦੀ ਅਗਵਾਈ 'ਚ ਐੱਸ. ਡੀ. ਐੱਮ. ਦਫਤਰ ਅਜਨਾਲਾ ਦਾ ਘਿਰਾਓ ਕਰਕੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਕਿਹਾ ਕਿ ਸਤੰਬਰ 2025 ਪੰਜਾਬ ਵਿਚ ਹੜ੍ਹ ਆਏ ਸਨ ਪਰ ਸੂਬੇ ਵਿਚਲੀ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਕੋਈ ਮੁਆਵਜ਼ਾ ਨਹੀਂ ਦਿੱਤਾ, ਹੜ੍ਹਾਂ ਨਾਲ ਗਰੀਬ ਮਜ਼ਦੂਰਾਂ ਦੇ ਘਰ ਨੁਕਸਾਨੇ ਗਏ ਜਿਸ ਕਰਕੇ ਗਰੀਬ ਲੋਕ ਹੱਡ ਚੀਰਵੀਂ ਕੜਾਕੇ ਦੀ ਠੰਢ ਵਿਚ ਬਿਨਾਂ ਛੱਤ ਤੋਂ ਰਾਤਾਂ ਕੱਟਣ ਲਈ ਮਜ਼ਬੂਰ ਹਨ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਗਰੀਬ ਲੋਕਾਂ ਨੂੰ ਮਿਲਣ ਵਾਲਾ ਰੁਜ਼ਗਾਰ ਵੀ ਖੋਹ ਲਿਆ ਹੈ | ਪਹਿਲਾਂ ਜੇ ਕੋਈ ਪਰਿਵਾਰ ਮਨਰੇਗਾ ਵਿਚ ਕੰਮ ਕਰਦਾ ਸੀ ਤਾਂ ਸਰਪੰਚ ਵਲੋਂ ਦਿੱਤੀ ਜਾਣ ਵਾਲੀ ਦਿਹਾੜੀ 'ਚ 90 ਪ੍ਰਤੀਸ਼ਤ ਹਿੱਸਾ ਕੇਂਦਰ ਸਰਕਾਰ ਦਾ ਹੁੰਦਾ ਸੀ ਪਰ ਹੁਣ ਦੇਸ਼ ਦੀ ਕੇਂਦਰ ਸਰਕਾਰ ਨੇ ਆਪਣੇ ਵਲੋਂ ਪਾਇਆ ਜਾਣ ਵਾਲਾ 90 ਪ੍ਰਤੀਸ਼ਤ ਹਿੱਸਾ ਘਟਾ ਕੇ 60 ਪ੍ਰਤੀਸ਼ਤ ਕਰ ਦਿੱਤਾ ਹੈ | ਇਸ ਮੌਕੇ ਜਨਰਲ ਸਕੱਤਰ ਸਵਿੰਦਰ ਸਿੰਘ ਮੀਰਾਂਕੋਟ ਨੇ ਕਿਹਾ ਕਿ ਚਾਰ ਕੋਡ ਲੇਬਰ ਵਿਭਾਗ ਵਲੋਂ ਬਣਾਏ ਹਨ, ਉਹ ਵੀ ਮਜ਼ਦੂਰ ਵਿਰੋਧੀ ਹਨ ਜੋ ਕਿ ਲਾਗੂ ਕਰ ਦਿੱਤੇ ਗਏ ਹਨ, ਇਨ੍ਹਾਂ ਵਿਰੁੱਧ 16 ਜਨਵਰੀ 2026 ਨੂੰ ਡੀ. ਸੀ. ਦਫਤਰ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ | ਇਸ ਮੌਕੇ ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਰੈਲੀ ਵਿਚ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਦੱਸਿਆ ਕਿ ਹੜ੍ਹ ਨਾਲ ਨੁਕਸਾਨੇ ਗਏ ਘਰਾਂ ਦਾ ਸਰਵੇਖਣ ਐਕਸਸੀਅਨ ਪੀ. ਡਬਲਿਯੂ. ਡੀ. ਵਲੋਂ ਕਰਵਾਇਆ ਜਾ ਰਿਹਾ ਹੈ | ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜਾ ਤਕਰੀਬਨ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ ਜੋ ਕਿਸਾਨ ਰਹਿ ਗਏ ਹਨ, ਉਨ੍ਹਾਂ ਨੂੰ ਵੀ ਬਹੁਤ ਜਲਦੀ ਬਣਦਾ ਮੁਆਵਜ਼ਾ ਦੇ ਦਿੱਤਾ ਜਾਵੇਗਾ |
ਇਸ ਮੌਕੇ ਚਰਨਜੀਤ ਸਿੰਘ ਮਜੀਠਾ, ਭੁਪਿੰਦਰ ਸਿੰਘ ਛੀਨਾ, ਸਵਿੰਦਰ ਸਿੰਘ ਸਿੱਧੂ, ਤਰਸੇਮ ਟਪਿਆਲਾ, ਪਰਮਜੀਤ ਕੌਰ, ਅਮਰਜੀਤ ਕੌਰ, ਗੁਰਮੀਤ ਕੌਰ ਜੱਟਾ, ਸੁਮਣ ਰਾਣੀ, ਜਸਬੀਰ ਸਿੰਘ ਝਬਾਲ, ਰਾਜੂ ਕੁਰਾਲੀਆ ਅਤੇ ਬਖਤਾਵਰ ਸਿੰਘ ਜੋਸ਼ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ 2 ਵਿਅਕਤੀ ਕਾਬੂ <br/> ਅਗਲੀ ਖ਼ਬਰ ਵਿਧਾਇਕ ਡਾ. ਜਸਬੀਰ ਸਿੰਘ ਵਲੋਂ ਮਿਲਾਪ ਐਵੀਨਿਊ 'ਚ ਇੰਟਰਲਾਕਿੰਗ ਟਾਈਲ ਦੇ ਕੰਮ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।