16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

14 ਪੇਟੀਆਂ ਚੰਡੀਗੜ੍ਹ ਸ਼ਰਾਬ ਦੀਆਂ ਬਰਾਮਦ

ਅਜੀਤ ਡੈਸਕ 01-06-2025
ਪਟਿਆਲਾ, 31 ਮਈ (ਮਨਦੀਪ ਸਿੰਘ ਖਰੌੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਰਤਨ ਨਗਰ ਵਿਚੋਂ 14 ਪੇਟੀਆਂ ਚੰਡੀਗੜ੍ਹ ਦੀ ਦੇਸੀ ਸੌਂਫੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਜਿਸ ਆਧਾਰ ਉਤੇ ਪੁਲਿਸ ਨੇ ਕਰਨ ਕੁਮਾਰ ਅਤੇ ਲਛਮਣ ਸਿੰਘ ਵਾਸੀਆਨ ਜ਼ਿਲ੍ਹਾ ਪਟਿਆਲਾ ਤਹਿਤ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਡੀ.ਐਸ.ਪੀ. ਸਿਟੀ-2 ਮਨੋਜ ਗੋਰਸੀ ਨੇ ਦੱਸਿਆ ਕਿ ਥਾਣਾ ਤਿ੍ਪੜੀ ਦੇ ਮੁਖੀ ਇੰਸ. ਸੁਖਵਿੰਦਰ ਸਿੰਘ ਗਿੱਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਤਨ ਨਗਰ ਇਲਾਕੇ ਵਿਚ ਚੰਡੀਗੜ੍ਹ ਦੀ ਸ਼ਰਾਬ ਪਈ ਹੋਈ ਹੈ | ਜਿਸ ਤਹਿਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਉਕਤ ਸਥਾਨ ਉਤੇ ਛਾਪੇਮਾਰੀ ਕੀਤੀ ਤਾਂ ਮੁਲਾਜਮਾਂ ਤੋਂ 14 ਪੇਟੀਆਂ ਦੇਸੀ ਸੌਂਫੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ | ਇਸ ਸੰਬੰਧੀ ਐਸ.ਐਚ.ਓ.ਤਿ੍ਪੜੀ ਗਿੱਲ ਨੇ ਦੱਸਿਆ ਕਿ ਪੁਲਿਸ ਇਸ ਗੱਲ ਦੀ ਪੜਤਾਲ ਕਰ ਰਹੀ ਹੈ ਕਿ ਮੁਲਜ਼ਮ ਇਹ ਸ਼ਰਾਬ ਕਿਥੋਂ ਲੈ ਕੇ ਆਇਆ ਸੀ ਅਤੇ ਇਸ ਨੂੰ ਅੱਗੇ ਕਿਸੇ ਹੋਰ ਨੂੰ ਵੇਚਣਾ ਸੀ ਜਾਂ ਆਪ ਵਰਤਣਾ ਸੀ ਜੇਕਰ ਜਾਂਚ ਦੌਰਾਨ ਇਸ ਕੇਸ ਵਿਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਹੋਈ ਬੈਠਕ ਅਗਲੀ ਖ਼ਬਰ ਗੁਰਮਤਿ ਸਿੱਖਿਆ ਕੈਂਪ 'ਚ ਭਾਗ ਲੈਣ ਲਈ ਵਿਦਿਆਰਥੀ ਉਜੈਨ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।