27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜਥੇ. ਅਵਤਾਰ ਸਿੰਘ ਰਿਆ ਨੇ ਸਹਾਇਤਾ ਰਾਸ਼ੀ ਦਾ ਚੈੱਕ ਕੀਤਾ ਭੇਟ

ਅਜੀਤ ਡੈਸਕ 02-06-2025
ਖਮਾਣੋਂ, 1 ਜੂਨ (ਮਨਮੋਹਣ ਸਿੰਘ ਕਲੇਰ)-ਇਤਿਹਾਸਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਵੱਖ-ਵੱਖ ਲੋੜਵੰਦ ਲੋਕਾਂ ਦੀ ਆਰਥਿਕ ਮਦਦ ਕਰਨ ਦੇ ਉਪਰਾਲਿਆਂ ਤਹਿਤ 8 ਹਜ਼ਾਰ ਰੁਪਏ ਦੀ ਰਕਮ ਦਾ ਚੈੱਕ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਭਾਈ ਅਵਤਾਰ ਸਿੰਘ ਰਿਆ ਵਲੋਂ ਬੀਬੀ ਸੰਦੀਪ ਕੌਰ ਨੂੰ ਭੇਟ ਕੀਤਾ ਗਿਆ | ਇਸ ਮੌਕੇ ਭਾਈ ਰਿਆ ਨੇ ਕਿਹਾ ਕੇ ਸ਼੍ਰੋਮਣੀ ਕਮੇਟੀ ਨੇ ਬਹੁਤ ਲੰਮੇ ਸਮੇਂ ਤੋ ਇਹ ਕਾਰਜ ਆਰੰਭ ਕੀਤੇ ਹੋਏ ਹਨ ਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ | ਇਸ ਮੌਕੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾਂ, ਸੁਖਦੇਵ ਸਿੰਘ ਮੈਨੇਜਰ ਰਾਣਵਾਂ, ਸਰੂਪ ਸਿੰਘ, ਪੁਸ਼ਪਿੰਦਰ ਸਿੰਘ,ਜਗਤਾਰ ਸਿੰਘ ਅਤੇ ਬਲਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੋਕ ਮਾਤਾ ਅਹਿਲਿਆ ਬਾਈ ਹੋਲਕਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਸਵ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਨਾਲ ਸਿਆਸਤ ਦੇ ਇਕ ਅਧਿਆਇ ਦਾ ਅੰਤ ਹੋਇਆ- ਚੰਦੂਮਾਜਰਾ, ਲਿਬੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।