ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਅਣਪਛਾਤੇ ਕਾਰ ਸਵਾਰ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੋਨੂੰ ਵਾਸੀ ਰਾਮਪੁਰ ਕਲਾਂ ਚੰਡੀਗੜ੍ਹ ਨੇ ਰਿਪੋਰਟ ਦਰਜ ਕਰਵਾਈ ਕਿ ਉਸ ਦੇ ਚਾਚੇ ਦਾ ਲੜਕਾ ਵਿਕਰਮ ਸਿੰਘ ਆਪਣੇ ਬਾਈਕ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਜਦ ਉਹ ਪਿੰਡ ਦਮਨਹੇੜੀ ਦੇ ਪੁੱਲ ਨੇੜੇ ਗਿਆ ਤਾਂ ਉਸ ਦੇ ਬਾਈਕ ਨੂੰ ਕਿਸੇ ਅਣਪਛਾਤੇ ਕਾਰ ਦੇ ਡਰਾਇਵਰ ਨੇ ਫੇਟ ਮਾਰੀ | ਇਸ ਕਾਰਨ ਵਿਕਰਮ ਸਿੰਘ ਦੀ ਮੌਤ ਹੋ ਗਈ ਹੈ | ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |