29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਅਜੀਤ ਡੈਸਕ 15-07-2025
ਪਟਿਆਲਾ, 14 ਜੁਲਾਈ (ਅ. ਸ. ਆਹਲੂਵਾਲੀਆ)-ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ ਹੈ ਮੌਸਮ ਦੇ ਮਿਜ਼ਾਜ਼ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ ਤਾਂ ਜੋ ਕਿਸੇ ਵੀ ਖੁਰਾਕੀ ਤੱਤ, ਬਿਮਾਰੀ ਅਤੇ ਕੀੜੇ ਮਕੌੜਿਆਂ ਦੀ ਸਮੱਸਿਆ ਨੂੰ ਸਮੇਂ ਰਹਿੰਦਿਆਂ ਹੱਲ ਕਰ ਲਿਆ ਜਾਵੇ | ਉਨ੍ਹਾਂ ਮੁਤਾਬਿਕ ਇਨ੍ਹਾਂ ਦਿਨਾਂ ਵਿੱਚ ਖੇਤਾਂ ਵਿੱਚ ਜ਼ਿੰਕ ਦੀ ਘਾਟ, ਝੋਨੇ ਦੇ ਪੀਲ਼ੇਪਣ ਦੀ ਸਮੱਸਿਆ, ਬੂਟੇ ਦਾ ਨਾ ਵਧਣਾ, ਤਣੇ ਦਾ ਗਲਨਾ ਅਤੇ ਮਧਰੇਪਣ ਦੀ ਸਮੱਸਿਆ ਦੇਖਣ ਨੂੰ ਆ ਸਕਦੀ ਹੈ, ਅਜਿਹੀ ਸਥਿਤੀ ਵਿੱਚ ਕਿਸਾਨ ਘਬਰਾਉਣ ਨਾ ਅਤੇ ਤੁਰੰਤ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰਾਂ ਨਾਲ ਤਾਲਮੇਲ ਕਰਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਕਿਸਾਨ 25 ਕਿੱਲੋ ਜ਼ਿੰਕ ਸਲਫ਼ੇਟ 21 ਫ਼ੀਸਦੀ ਦੀ ਵਰਤੋਂ ਕਰਨ ਅਤੇ ਜੇਕਰ ਝੋਨੇ ਵਿੱਚ ਕਾਲੀਆਂ ਜੜ੍ਹਾਂ ਨਜ਼ਰ ਆਉਣ ਤਾਂ ਖੇਤ ਦੇ ਪਾਣੀ ਨੂੰ ਸੁਕਾ ਕੇ ਬੂਟੇ ਨੂੰ ਹਵਾ ਲਗਵਾਈ ਜਾਵੇ ਤਾਂ ਜੋ ਬੂਟੇ ਨੂੰ ਆਕਸੀਜਨ ਦੀ ਮਾਤਰਾ ਪੂਰੀ ਹੋ ਸਕੇ |
ਪਿਛਲੀ ਖ਼ਬਰ ਡਾਇਰੀਆ ਕਾਰਨ ਮਰੇ ਵਿਅਕਤੀਆਂ ਦੇ ਪਰਿਵਾਰ ਨਾਲ ਐਸ. ਡੀ. ਐਮ. ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।