29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਡਾਇਰੀਆ ਕਾਰਨ ਮਰੇ ਵਿਅਕਤੀਆਂ ਦੇ ਪਰਿਵਾਰ ਨਾਲ ਐਸ. ਡੀ. ਐਮ. ਨੇ ਕੀਤਾ ਦੁੱਖ ਸਾਂਝਾ

ਪਿੰਡ ਅਲੀਪੁਰ ਅਰਾਈਆਂ 'ਚ ਐਸ. ਡੀ. ਐਮ. ਗੁਰਦੇਵ ਸਿੰਘ ਧਮ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ | ਅਜੀਤ ਤਸਵੀਰ <br/> 15-07-2025
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀਂ ਇਥੋਂ ਦੇ ਪਿੰਡ ਅਲੀਪੁਰ ਅਰਾਈਆਂ ਵਿਚ ਡਾਇਰੀਆ ਕਾਰਨ ਇਕ ਬੱਚੀ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ ਸੀ | ਪੀੜਤ ਪਰਿਵਾਰ ਨਾਲ ਅੱਜ ਦੁੱਖ ਸਾਂਝਾ ਕਰਨ ਲਈ ਐਸ. ਡੀ. ਐਮ. ਗੁਰਦੇਵ ਸਿੰਘ ਧਮ ਪੁੱਜੇ | ਇਸ ਦੌਰਾਨ ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਉਹ ਸਰਕਾਰ ਵਲੋਂ ਜਿਹੜੀ ਵੀ ਵਿੱਤੀ ਸਹਾਇਤਾ ਜਾਂ ਹੋਰ ਸੰਭਵ ਸਹਾਇਤਾ ਦਿਵਾਉਣ ਵਿਚ ਪੁਰਜ਼ੋਰ ਯਤਨ ਕਰਨਗੇ | ਇਸ ਸੰਬੰਧੀ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਵੀ ਜਾਣਕਾਰੀ ਹਾਸਲ ਕੀਤੀ | ਐਸ. ਡੀ. ਐਮ. ਧਮ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਡਾਇਰੀਆ ਪੀੜਤ ਪਰਿਵਾਰ ਤੋਂ ਉਨ੍ਹਾਂ ਜਾਣਕਾਰੀ ਹਾਸਲ ਕੀਤੀ ਕਿ ਉਨ੍ਹਾਂ ਨੂੰ ਪੀਣ ਵਾਲਾ ਪਾਣੀ ਹੁਣ ਸਾਫ਼ ਸੁਥਰਾ ਮਿਲ ਰਿਹਾ ਹੈ, ਕਿਸੇ ਤਰ੍ਹਾਂ ਦੀ ਮੈਡੀਕਲ ਸਹੂਲਤ ਦੀ ਕਮੀ ਤਾਂ ਨਹੀਂ ਆ ਰਹੀ | ਇਸ ਬਾਰੇ ਪਰਿਵਾਰ ਨੇ ਕਿਹਾ ਕਿ ਹੁਣ ਸਭ ਕੁਝ ਠੀਕ ਠਾਕ ਹੈ | ਸਰਕਾਰ ਤੋਂ ਵਿੱਤੀ ਸਹਾਇਤਾ ਦਿਵਾਉਣ ਲਈ ਉਨ੍ਹਾਂ ਪੀੜਤ ਪਰਿਵਾਰ ਨੂੰ ਲੋੜੀਂਦੀ ਕਾਰਵਾਈ ਪੂਰੀ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਦਸਣਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਅਲੀਪੁਰ ਅਰਾਈਆਂ 'ਚ ਗੰਧਲਾ ਪਾਣੀ ਪੀਣ ਕਾਰਨ 145 ਵਿਅਕਤੀਆਂ ਨੂੰ ਡਾਇਰੀਆ ਹੋ ਗਿਆ ਸੀ ਜਿਸ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ | ਇਸ ਮਾਮਲੇ 'ਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਦੌਰਾ ਕਰ ਕੇ ਪੀੜਤਾਂ ਦਾ ਹਾਲ ਚਾਲ ਪੁੱਛਿਆ ਸੀ |
ਪਿਛਲੀ ਖ਼ਬਰ ਸੱਪ ਦੇ ਡੰਗਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।