29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਸਮਾਣਾ 'ਚ 82 ਸਕੂਲ ਵਾਹਨਾਂ ਦੀ ਪੜਤਾਲ-66 ਦੇ ਚਲਾਨ ਤੇ 4 ਵਾਹਨ ਕੀਤੇ ਜ਼ਬਤ

ਸਮਾਣਾ ਦੇ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕਰਦੇ ਹੋਏ ਉਪ-ਮੰਡਲ ਅਫ਼ਸਰ ਰਿਚਾ ਗੋਇਲ | ਤਸਵੀਰ-ਸਾਹਿਬ ਸਿੰਘ <br/> 15-07-2025
ਸਮਾਣਾ, 14 ਜੁਲਾਈ (ਸਾਹਿਬ ਸਿੰਘ)-ਖੇਤਰੀ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ ਨੇ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਸਮਾਣਾ ਦੇ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ-ਅੰਦਰ ਨਿਯਮਾਂ ਦਾ ਪਾਲਨ ਕਰਨ ਦੀ ਹਦਾਇਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਮੁਤਾਬਿਕ ਸਮਾਣਾ ਦੇ ਉਪ-ਮੰਡਲ ਮੈਜਿਸਟ੍ਰੇਟ ਰਿਚਾ ਗੋਇਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਤੇ ਟਰਾਂਸਪੋਰਟ ਵਿਭਾਗ ਅਤੇ ਆਵਾਜਾਈ ਪੁਲਿਸ ਦੀ ਟੀਮ ਵਲੋਂ ਸਮਾਣਾ ਉਪ-ਮੰਡਲ ਅੰਦਰ ਪੈਂਦੇ 8 ਪ੍ਰਾਈਵੇਟ ਸਕੂਲਾਂ ਦੇ ਵਾਹਨਾਂ ਦੀ ਪੜਤਾਲ ਕੀਤੀ ਗਈ¢ ਇਸ ਦੌਰਾਨ ਸੁਰੱਖਿਅਤ ਸਕੂਲ ਵਾਹਨ ਨੀਤੀ ਅਧੀਨ ਸਾਹਮਣੇ ਆਈਆਂ ਖ਼ਾਮੀਆਂ ਕਰਕੇ 82 ਤੇ 66 ਚਲਾਨ ਕੱਟੇ ਗਏ ਤੇ 4 ਵਾਹਨ ਜ਼ਬਤ ਕੀਤੇ ਗਏ ਹਨ ਜਦ ਕਿ 1 ਲੱਖ 75 ਹਜ਼ਾਰ ਰੁਪਏ ਦੇ ਜੁਰਮਾਨੇ ਵੀ ਕੀਤੇ ਗਏ ਹਨ | ਐਸ. ਡੀ. ਐਮ. ਰਿਚਾ ਗੋਇਲ ਨੇ ਦੱਸਿਆ ਕਿ 7, 9 ਅਤੇ 11 ਜੁਲਾਈ ਨੂੰ ਕ੍ਰਮਵਾਰ 2, 4 ਅਤੇ 2 ਸਕੂਲਾਂ ਦੀ ਪੜਤਾਲ ਕੀਤੀ ਗਈ | ਇਸ ਤੋਂ ਬਿਨਾਂ ਇਨ੍ਹਾਂ ਸਕੂਲਾਂ ਵਿਚ ਪੋਕਸੋ ਐਕਟ ਅਤੇ ਸਕੂਲ ਬੈਗ ਬਾਰੇ ਨੀਤੀ ਤਹਿਤ ਪੜਤਾਲ ਕੀਤੀ ਗਈ ਅਤੇ ਲੈਕਚਰ ਵੀ ਕਰਵਾਏ ਗਏ ਹਨ |
ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਵਾਰ-ਵਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਕੋਈ ਕੁਤਾਹੀ ਨਾ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਕੂਲਾਂ ਦੇ ਵਾਹਨ ਜਾਂ ਨਿੱਜੀ ਵਾਹਨ ਹਰ ਪੱਖੋਂ ਸਹੀ ਹੋਣਗੇ ਤਾਂ ਹੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ¢ ਬੱਚਿਆਂ ਦੀ ਸੁਰੱਖਿਆ ਪ੍ਰਸ਼ਾਸਨ, ਸਕੂਲਾਂ, ਮਾਪਿਆਂ ਆਦਿ ਸਭ ਦੀ ਸਮੂਹਿਕ ਜ਼ਿੰਮੇਵਾਰੀ ਹੈ |
ਪਿਛਲੀ ਖ਼ਬਰ ਜੇਲ੍ਹ 'ਚ ਮੋਬਾਈਲ ਨੂੰ ਲੈ ਕੇ ਹਵਾਲਾਤੀਆਂ 'ਚ ਹੋਈ ਲੜਾਈ ਅਗਲੀ ਖ਼ਬਰ ਸੱਪ ਦੇ ਡੰਗਣ ਕਾਰਨ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।