29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ-ਜਥੇਦਾਰ ਲਾਲਵਾ

ਅਜੀਤ ਡੈਸਕ 15-07-2025
ਪਾਤੜਾਂ, 14 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੂਰਨ ਬਹੁਮਤ ਨਾਲ ਸਰਕਾਰ ਬਣਾਏਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦਾ ਹਮੇਸ਼ਾ ਡਟ ਕੇ ਸਾਥ ਦਿੱਤਾ ਹੈ ਅਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਡਟ ਕੇ ਖੜ੍ਹੇ ਹਨ | ਸ਼੍ਰੋਮਣੀ ਅਕਾਲੀ ਦਲ ਵਿਚ ਦੁਬਾਰਾ ਵਾਪਸ ਆਏ ਹਨ ਉਸ ਨਾਲ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਲਹਿਰ ਚੱਲ ਪਈ ਹੈ | ਉਨ੍ਹਾਂ ਕਿਹਾ ਕਿ ਉਹ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਸੇਵਾਵਾਂ ਕਰ ਰਹੇ ਹਨ ਅਤੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦਾ ਹਮੇਸ਼ਾ ਡਟ ਕੇ ਸਾਥ ਦਿੱਤਾ ਹੈ ਅਤੇ ਹੁਣ ਵੀ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਡਟ ਕੇ ਖੜ੍ਹੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਦਿਨ ਰਾਤ ਕੰਮ ਕਰਦੇ ਰਹਿਣਗੇ | ਜਥੇਦਾਰ ਲਾਲਵਾ ਨੇ ਕਿਹਾ ਕਿ ਵੱਖ-ਵੱਖ ਏਜੰਸੀਆਂ ਸਿੱਖ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਵੀ ਦਖ਼ਲਅੰਦਾਜ਼ੀ ਕਰ ਰਹੀਆਂ ਹਨ ਜਿਸ ਨੂੰ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ | ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਤੋਂ ਬਾਅਦ ਪੰਜਾਬ ਵਿਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਦੁਬਾਰਾ ਫਿਰ ਤਰੱਕੀ ਦੀਆਂ ਲੀਹਾਂ 'ਤੇ ਤੋਰਨ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ |
ਪਿਛਲੀ ਖ਼ਬਰ ਪਿੰਡ ਲਲੀਨਾ ਵਿਖੇ ਇਨਕਮ ਟੈਕਸ ਵਿਭਾਗ ਵਲੋਂ ਕੀਤੀ ਛਾਪੇਮਾਰੀ ਅਗਲੀ ਖ਼ਬਰ ਜੇਲ੍ਹ 'ਚ ਮੋਬਾਈਲ ਨੂੰ ਲੈ ਕੇ ਹਵਾਲਾਤੀਆਂ 'ਚ ਹੋਈ ਲੜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।