28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਜ਼ਿਲ੍ਹੇ ਦੇ 112 ਪਿੰਡਾਂ 'ਚ ਹੋਣ ਵਾਲੀ ਪੰਚਾਂ ਤੇ ਸਰਪੰਚਾਂ ਦੀ ਉਪ ਚੋਣ ਬਾਰੇ ਸ਼ਿਕਾਇਤ ਕਰਨ ਲਈ ਫ਼ੋਨ ਨੰਬਰ ਤੇ ਈਮੇਲ ਜਾਰੀ

ਅਜੀਤ ਡੈਸਕ 15-07-2025
ਪਟਿਆਲਾ, 14 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਪਟਿਆਲਾ ਜ਼ਿਲ੍ਹੇ ਦੇ 112 ਪਿੰਡਾਂ ਵਿਚ ਪੰਚਾਂ ਅਤੇ ਸਰਪੰਚਾਂ ਦੀਆਂ 27 ਜੁਲਾਈ 2025 ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਉਪ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਿਕਾਇਤ ਸ਼ੈਲ ਦਾ ਗਠਨ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਫ਼ੋਨ ਨੰਬਰ 0175-2360055 ਅਤੇ ਈਮੇਲ ੍ਰppatiala0yahoo.com ਜਾਰੀ ਕੀਤਾ ਗਿਆ ਹੈ | ਏ. ਡੀ. ਸੀ. ਨੇ ਦੱਸਿਆ ਕਿ ਇਸ ਸ਼ਿਕਾਇਤ ਸ਼ੈਲ ਦਾ ਇੰਚਾਰਜ ਸਕੱਤਰ-ਕਮ-ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ ਗਿਆ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਚੋਣ ਜ਼ਾਬਤੇ ਸੰਬੰਧੀਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਚੋਣਾਂ ਵਾਲੇ ਪਿੰਡਾਂ ਦਾ ਕੋਈ ਵੀ ਵੋਟਰ ਜਾਂ ਉਮੀਦਵਾਰ ਉਕਤ ਨੰਬਰ 'ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਕਰ ਸਕਦਾ ਹੈ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸੰਬੰਧਿਤ ਸ਼ਿਕਾਇਤਾਂ ਤੇ ਮਾਮਲਿਆਂ ਦੇ ਨਿਪਟਾਰੇ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ | ਸ਼ਿਕਾਇਤ ਸ਼ੈਲ ਵਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਿਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਰਵਾਏ ਜਾ ਰਹੇ ਨੇ ਕਿੱਤਾ ਮੁਖੀ ਕੋਰਸ : ਡਿਪਟੀ ਕ... ਅਗਲੀ ਖ਼ਬਰ ਪੁਲਿਸ ਨੇ ਆਵਾਜਾਈ 'ਚ ਵਿਘਨ ਪਾ ਰਿਹਾ ਦੁਕਾਨਦਾਰਾਂ ਦਾ ਸਾਮਾਨ ਕਬਜ਼ੇ 'ਚ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।