28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਰਵਾਏ ਜਾ ਰਹੇ ਨੇ ਕਿੱਤਾ ਮੁਖੀ ਕੋਰਸ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਫਾਸਟ ਫੂਡ ਦੀ ਟਰੇਨਿੰਗ ਕਰਨ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਤਕਸੀਮ ਕਰਦੇ ਹੋਏ | ਅਜੀਤ ਤਸਵੀਰ <br/> 15-07-2025
ਪਟਿਆਲਾ, 14 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕਰਨ ਦੇ ਮਕਸਦ ਨਾਲ ਇਲਾਜ ਦੌਰਾਨ ਹੀ ਕਿੱਤਾ ਮੁਖੀ ਕੋਰਸ ਦੀ ਟਰੇਨਿੰਗ ਦੇਣ ਦੀ ਪਹਿਲ ਕਦਮੀ ਕੀਤੀ ਗਈ ਹੈ, ਜਿਸ ਤਹਿਤ ਸਾਕੇਤ ਨਸ਼ਾ ਮੁਕਤੀ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਵਿਖੇ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਆਰਸੇਟੀ ਦੇ ਸਹਿਯੋਗ ਨਾਲ ਫਾਸਟ ਫੂਡ ਟਰੇਨਿੰਗ ਕੋਰਸ ਮੁਕੰਮਲ ਕਰਵਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੋਰਸ ਮੁਕੰਮਲ ਹੋਣ 'ਤੇ ਪ੍ਰਾਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ | ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਸਫਲਤਾਪੂਰਵਕ ਕੋਰਸ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਸ਼ਿਆਂ ਨੂੰ ਛੱਡ ਕੇ ਸਮਾਜ ਦੀ ਮੁਖ ਧਾਰਾ ਦਾ ਹਿੱਸਾ ਬਣਨ ਦੇ ਨਾਲ-ਨਾਲ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਟਰੇਨਿੰਗ ਲੈਣਾ ਉਨ੍ਹਾਂ ਦੀ ਨਸ਼ਿਆਂ ਵਿਰੁੱਧ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਆਪਣਾ ਕੰਮ ਸ਼ੁਰੂ ਕਰਨ ਵਾਲੇ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਾ ਕੇਵਲ ਟਰੇਨਿੰਗ ਸਗੋਂ ਲੋਨ ਦਿਵਾਉਣ ਸਮੇਤ ਮਾਹਰਾਂ ਦੀ ਮਦਦ ਵੀ ਪ੍ਰਦਾਨ ਕੀਤੀ ਜਾਵੇਗੀ | ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਲਈ ਭਵਿੱਖ ਵਿੱਚ ਵੀ ਅਜਿਹੇ ਕੋਰਸ ਕਰਵਾਏ ਜਾਣਗੇ ਜਿਸ ਵਿੱਚ ਫਾਸਟ ਫੂਡ ਸਮੇਤ ਡੇਅਰੀ ਫਾਰਮਿੰਗ, ਪਲੰਬਰ, ਏ.ਸੀ. ਰਿਪੇਅਰ, ਇਲੈਕਟ੍ਰਸ਼ੀਅਨ ਆਦਿ ਕੋਰਸ ਕਰਵਾ ਕੇ ਇਲਾਜ ਤੋਂ ਬਾਅਦ ਆਪਣਾ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ | ਇਸ ਮੌਕੇ ਸਾਕੇਤ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਸਾਕੇਤ ਵਿਖੇ ਦਾਖਲ 25 ਪ੍ਰਾਰਥੀਆਂ ਨੂੰ ਆਰਸੇਟੀ ਵਲੋਂ ਫਾਸਟ ਫੂਡ ਦੀ ਟਰੇਨਿੰਗ ਦਿੱਤੀ ਗਈ ਹੈ ਜਿਨ੍ਹਾਂ ਨੂੰ ਅੱਜ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਹਨ | ਇਸ ਮੌਕੇ ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਆਰਸੇਟੀ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਲਗਾਤਾਰ ਆਰਸੇਟੀ ਵਲੋਂ ਕੋਰਸ ਕਰਵਾਏ ਜਾ ਰਹੇ ਹਨ | ਇਸ ਮੌਕੇ ਡਾ. ਜਸਵਿੰਦਰ ਸਿੰਘ, ਆਰਸੇਟੀ ਦੇ ਕੋਆਰਡੀਨੇਟਰ ਹਰਦੀਪ ਰਾਏ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਕੈਰੀਅਰ ਕਾਊਾਸਲਰ ਡਾ. ਰੂਪਸੀ ਪਾਹੂਜਾ, ਸੁਮਿਤ ਜੋਸ਼ੀ ਤੇ ਅਜੀਤਇੰਦਰ ਸਿੰਘ ਆਦਿ ਮੌਜੂਦ ਹਨ¢
ਪਿਛਲੀ ਖ਼ਬਰ ਸਮੋਸੇ-ਕਚੌੜੀ, ਬਰਗਰ, ਪੀਜ਼ਾ ਆਦਿ 'ਚ ਤੇਲ, ਖੰਡ ਬਾਰੇ ਦਫ਼ਤਰਾਂ 'ਚ ਲੱਗਣਗੇ ਬੋਰਡ ਅਗਲੀ ਖ਼ਬਰ ਜ਼ਿਲ੍ਹੇ ਦੇ 112 ਪਿੰਡਾਂ 'ਚ ਹੋਣ ਵਾਲੀ ਪੰਚਾਂ ਤੇ ਸਰਪੰਚਾਂ ਦੀ ਉਪ ਚੋਣ ਬਾਰੇ ਸ਼ਿਕਾਇਤ ਕਰਨ ਲਈ ਫ਼ੋਨ ਨੰਬਰ ਤੇ ਈਮੇਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।