28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਦੋਸਤਾਂ ਖ਼ਿਲਾਫ਼ ਪਰਚਾ ਦਰਜ

ਅਜੀਤ ਡੈਸਕ 15-07-2025
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੌੜ)-ਇਥੋਂ ਦੇ ਆਨੰਦ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ ਜਿਸ ਦੀ ਪਛਾਣ ਰੋਹਿਤ ਵਾਸੀ ਪਟਿਆਲਾ ਵਜੋਂ ਹੋਈ ਹੈ | ਜਾਣਕਾਰੀ ਮੁਤਾਬਿਕ ਰੋਹਿਤ ਚੰਡੀਗੜ੍ਹ 'ਚ ਕੇਅਰਟੇਕਰ ਦਾ ਕੰਮ ਕਰਦਾ ਸੀ ਤੇ ਕੱਲ੍ਹ ਉਹ ਆਪਣੇ ਘਰ ਆਇਆ ਅਤੇ ਉਸ ਦੇ ਦੋ ਦੋਸਤ ਉਸ ਨੂੰ ਘਰੋਂ ਲੈ ਗਏ ਪਰ ਉਹ ਦੇਰ ਰਾਤ ਤਕ ਘਰ ਨਹੀਂ ਮੁੜਿਆ | ਬਾਅਦ 'ਚ ਉਹ ਘਰ ਦੇ ਸਾਹਮਣੇ ਬੇਹੋਸ਼ੀ ਦੀ ਹਾਲਤ 'ਚ ਘਰਦਿਆਂ ਨੂੰ ਮਿਲਿਆ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਇਸ ਸੰਬੰਧੀ ਮਿ੍ਤਕ ਦੇ ਘਰਦਿਆਂ ਨੇ ਕਿਹਾ ਕਿ ਰੋਹਿਤ ਦੇ ਗਲੇ 'ਤੇ ਨਿਸ਼ਾਨ ਹਨ ਤੇ ਉਸ ਦਾ ਕਿਸੇ ਨੇ ਕਤਲ ਕੀਤਾ ਹੈ | ਇਸ ਸੰਬੰਧੀ ਥਾਣਾ ਤਿ੍ਪੜੀ ਦੇ ਮੁਖੀ ਇੰਸ. ਸੁਖਵਿੰਦਰ ਸਿੰਘ ਗਿੱਲ ਨੇ ਦਸਿਆ ਕਿ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਉਕਤ ਨੌਜਵਾਨ ਦੇ ਦੋਸਤਾਂ ਨੇ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਖਵਾਈ ਹੈ ਜਿਸ ਕਾਰਨ ਉਸ ਦੀ ਬਾਅਦ 'ਚ ਮੌਤ ਹੋ ਗਈ ਹੈ | ਰੋਹਿਤ ਦੀ ਮਿ੍ਤਕ ਦੇਹ ਨੂੰ ਦੇਖ ਕੇ ਲਗਦਾ ਹੈ ਕਿ ਜਿਵੇਂ ਉਹ ਕਿਧਰੇ ਡਿੱਗਿਆ ਹੋਵੇ | ਫਿਲਹਾਲ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ | ਮੁੱਢਲੀ ਪੜਤਾਲ ਦੇ ਆਧਾਰ 'ਤੇ ਪੁਲਿਸ ਨੇ ਮਿ੍ਤਕ ਦੇ ਦੋਸਤ ਕਾਕੂ ਅਤੇ ਇਕ ਹੋਰ ਲੜਕੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਾਲ ਤੇ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਸੇਵਾ ਕੇਂਦਰ ਤੇ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀ ਉਪਲਬਧ : ਡੀ. ਸੀ... ਅਗਲੀ ਖ਼ਬਰ ਯਮਨ 'ਚ ਭਾਰਤੀ ਨਰਸ ਨੂੰ ਮੌਤ ਦੀ ਸਜ਼ਾ ਦਾ ਮਾਮਲਾ -ਸਰਕਾਰ ਇਸ ਤੋਂ ਵੱਧ ਕੁਝ ਨਹੀਂ ਕਰ ਸਕਦੀ-ਸੁਪਰੀਮ ਕੋਰਟ 'ਚ ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।