28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਮਾਲ ਤੇ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਸੇਵਾ ਕੇਂਦਰ ਤੇ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀ ਉਪਲਬਧ : ਡੀ. ਸੀ.

ਡਿਪਟੀ ਕਮਿਸ਼ਨਰ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ | ਅਜੀਤ ਤਸਵੀਰ <br/> 15-07-2025
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਡੋਰ ਸਟੈੱਪ ਡਲਿਵਰੀ ਦੀਆਂ ਇਨ੍ਹਾਂ ਸੇਵਾਵਾਂ ਵਿਚ ਜਨਮ ਤੇ ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿਚ ਸੋਧ, ਜਨਮ ਤੇ ਮੌਤ ਸਰਟੀਫਿਕੇਟ ਲਈ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਾਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਾਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ , ਅਨੁਸੂਚਿਤ ਜਾਤੀ , ਬੀ.ਸੀ. , ਜਨਰਲ ਜਾਤੀ ਤੇ ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ , ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਦਿਵਿਆਂਗ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ©ੇਸ਼ਨ (ਲਾਜ਼ਮੀ), ਵਿਆਹ (ਆਨੰਦ) (ਘਰ) ਦੀ ਰਜਿਸਟਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸਮੇਤ ਵੱਡੀ ਗਿਣਤੀ 'ਚ ਸੇਵਾਵਾਂ ਲੋਕਾਂ ਨੂੰ ਘਰ ਬੈਠੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |


ਪਟਿਆਲਾ, 14 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ 440 ਸੇਵਾਵਾਂ ਡੋਰ ਸਟੈੱਪ ਸਰਵਿਸ ਡਲਿਵਰੀ ਰਾਹੀਂ ਲੋਕਾਂ ਨੂੰ ਘਰਾਂ ਵਿੱਚ ਵੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਆਨ ਲਾਈਨ ਫ਼ਰਦ ਤੋਂ ਲੈ ਕੇ ਡਰਾਈਵਿੰਗ ਲਾਇਸੈਂਸ ਤੱਕ ਦੀ ਸਹੂਲਤ ਲੋਕਾਂ ਨੂੰ ਉਨ੍ਹਾਂ ਦੀਆਂ ਬਰੰੂਹਾਂ 'ਤੇ ਪ੍ਰਦਾਨ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਆਈ.ਟੀ. ਮੈਨੇਜਰ ਰੋਬਿਨ ਸਿੰਘ ਨਾਲ ਬੈਠਕ ਦੌਰਾਨ ਦੱਸਿਆ ਕਿ ਪਟਿਆਲਾ ਵਾਸੀ 1076 ਨੰਬਰ 'ਤੇ ਕਾਲ ਕਰਕੇ 26 ਵਿਭਾਗਾਂ ਦੀਆਂ 440 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਜਿਸ ਵਿੱਚ ਵਿਰਾਸਤ ਜਾਂ ਰਜਿਸਟਰੀ ਇੰਤਕਾਲ, ਜਮ੍ਹਾਬੰਦੀ 'ਚ ਦਰੁਸਤੀ ਜਾਂ ਰਪਟ ਦਰਜ, ਸਕਿ੍ਪਸ਼ਨ ਬੇਨਤੀ (ਤਬਦੀਲੀ ਮੈਸੇਜ ਰਾਹੀਂ ਜਾਣੂ ਹੋਣ ਲਈ), ਡਿਜੀਟਲ ਫ਼ਰਦ ਜਮ੍ਹਾਬੰਦੀ ਲੈਣ ਲਈ ਲੋਕਾਂ ਨੂੰ ਤਹਿਸੀਲ ਦਫ਼ਤਰ ਜਾਂ ਪਟਵਾਰੀ ਕੋਲ ਜਾਣ ਦੀ ਲੋੜ ਨਹੀਂ ਰਹੀ¢ ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੰਸ ਤੇ ਵਾਹਨ ਦੀ ਆਰ.ਸੀ ਨਾਲ ਸਬੰਧਿਤ ਸੇਵਾਵਾਂ ਵੀ ਘਰ ਬੈਠੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ¢ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 'ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ |
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਕਰਨ ਸਿੰਘ ਡੀ. ਟੀ. ਓ. ਵਲੋਂ ਹਲਕਾ ਸ਼ੁ... ਅਗਲੀ ਖ਼ਬਰ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਦੋਸਤਾਂ ਖ਼ਿਲਾਫ਼ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।