ਨਾਭਾ, 14 ਜੁਲਾਈ (ਜਗਨਾਰ ਸਿੰਘ ਦੁਲੱਦੀ)-ਭਾਰਤੀ ਜਨਤਾ ਪਾਰਟੀ ਦੇ ਰਿਜ਼ਰਵ ਹਲਕਾ ਨਾਭਾ ਤੋਂ ਸਰਗਰਮ ਨੌਜਵਾਨ ਆਗੂ ਬਰਿੰਦਰ ਬਿੱਟੂ ਭਾਦਸੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਖਿਲਾਫ ਕੀਤੀ ਗਈ ਟਿੱਪਣੀ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ ਜੋ ਮੁੱਖ ਮੰਤਰੀ ਅਹੁਦੇ ਦੀ ਸ਼ਾਨ ਨੂੰ ਠੇਸ ਪਹੁੰਚਾ ਰਹੀ ਹੈ | ਬਿੱਟੂ ਭਾਦਸੋਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਆਪਣੀ ਅਸੱਭਿਅਕ ਭਾਸ਼ਾ ਲਈ ਜਨਤਕ ਮੁਆਫ਼ੀ ਮੰਗਣੀ ਚਾਹੀਦੀ ਹੈ | ਬਿੱਟੂ ਭਾਦਸੋਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਮੇਸ਼ਾ ਅਰਾਜਕਤਾ ਤੇ ਵਿਵਸਥਾ ਵਿਰੁੱਧ ਬੋਲ ਕੇ ਅਤੇ ਦੂਜਿਆਂ ਨੂੰ ਦੋਸ਼ ਦੇ ਕੇ ਅਤੇ ਉਨ੍ਹਾਂ ਵਿਚ ਨੁਕਸ ਲੱਭ ਕੇ ਸੱਤਾ ਹਾਸਲ ਕਰਨ ਲਈ ਸਸਤੇ ਹੱਥਕੰਡੇ ਅਪਣਾਏ ਹਨ, ਅੱਜ ਵੀ ਉਹ ਉਸੇ ਰਸਤੇ 'ਤੇ ਚੱਲ ਰਹੇ ਹਨ, ਜੋ ਭਾਰਤੀ ਲੋਕਤੰਤਰ ਦੀਆਂ ਪਰੰਪਰਾਵਾਂ ਦੇ ਵਿਰੁੱਧ ਹਨ | ਬਿੱਟੂ ਭਾਦਸੋਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਖਿਲਾਫ ਵਰਤੀ ਘਟੀਆ ਸ਼ਬਦਾਵਲੀ ਲਈ ਮਾਫ਼ੀ ਨਾ ਮੰਗੀ ਤਾਂ ਭਾਜਪਾ ਵਰਕਰ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਣਗੇ |