28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਖੇਡਾਂ ਵਿਦਿਆਰਥੀਆਂ 'ਚ ਆਤਮਵਿਸ਼ਵਾਸ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ-ਭੁਪਿੰਦਰ ਸਿੰਘ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਜੇਤੂ ਖਿਡਾਰੀ ਸ਼ਾਨਵੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਨਿਰਦੇਸ਼ਕ ਭੁਪਿੰਦਰ ਸਿੰਘ ਅਤੇ ਪ੍ਰਧਾਨ ਰਵਿੰਦਰ ਕੌਰ | ਅਜੀਤ ਤਸਵੀਰ <br/> 15-07-2025
ਦੇਵੀਗੜ੍ਹ, 14 ਜੁਲਾਈ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀ ਨੇ ਬੀਤੇ ਦਿਨ ਕਾਰਪੇਡੀਅਮ ਇੰਟਰਨੈਸ਼ਨਲ ਸਕੂਲ, ਰਾਜਪੁਰਾ ਵਿਖੇ ਹੋਈ ਜ਼ਿਲ੍ਹਾ ਪੱਧਰੀ ਖੇਡ ਤਾਇਕਵਾਂਡੋ ਵਿਚ ਹਿੱਸਾ ਲਿਆ ਜਿਸ ਵਿਚ ਬਾਰ੍ਹਵੀਂ ਜਮਾਤ ਦੇ ਸ਼ਾਨਵੀਰ ਸਿੰਘ ਨੇ ਸੀਨੀਅਰ ਅੰਡਰ 19 ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਮੈਡਲ ਹਾਸਲ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਕੋਚ ਹਰਦੀਪ ਕੁਮਾਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੇ ਲਗਭਗ 100 ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਕਿਹਾ ਕਿ ਇਹ ਜਿੱਤ ਸਿਰਫ਼ ਸ਼ਾਨਵੀਰ ਸਿੰਘ ਦੀ ਹੀ ਨਹੀਂ ਸਗੋਂ ਸਾਰੇ ਦੇਵੀਗੜ੍ਹ ਖੇਤਰ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਅਸੀਂ ਦੇਖ ਰਹੇ ਹਾਂ ਕਿ ਪਿੰਡ ਪੱਧਰ ਤੋਂ ਨਿਕਲ ਰਹੇ ਨੌਜਵਾਨ ਅੰਤਰਰਾਸ਼ਟਰੀ ਮੰਚਾਂ ਲਈ ਤਿਆਰ ਹੋ ਰਹੇ ਹਨ, ਜੋ ਸਾਡੀ ਸਮਾਜਿਕ ਬਦਲਾਅ ਦੀ ਮਜ਼ਬੂਤ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਿ ਅਧਿਆਪਕ, ਮਾਪੇ ਅਤੇ ਸਥਾਨਕ ਸੰਗਠਨ ਅਜਿਹੀਆਂ ਖੇਡ ਗਤੀਵਿਧੀਆਂ ਲਈ ਹੋਰ ਵੀ ਆਗੇ ਆਉਣ ਕਿਉਂਕਿ ਸਾਨੂੰ ਲੋੜ ਹੈ ਕਿ ਅਸੀਂ ਆਪਣੇ ਸਕੂਲਾਂ ਅਤੇ ਅਕੈਡਮੀਆਂ ਵਿਚ ਵਧੇਰੇ ਖੇਡਾਂ ਦੀਆਂ ਸਹੂਲਤਾਂ ਮੁਹੱਈਆ ਕਰਾਈਏ, ਤਾਂ ਜੋ ਅਸੀਂ ਹੋਰ ਵੀ ਸ਼ਾਨਵੀਰ ਸਿੰਘ ਵਰਗੇ ਨਵੇਂ ਸਿਤਾਰੇ ਤਿਆਰ ਕਰ ਸਕੀਏ | ਇਸ ਮੌਕੇ ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਮਮਤਾ, ਅਕਾਦਮਿਕ ਨਿਰਦੇਸ਼ਕ ਤੇਜਿੰਦਰ ਕੌਰ ਵਾਲੀਆ ਅਤੇ ਤਾਇਕਵਾਂਡੋ ਕੋਚ ਹਰਦੀਪ ਕੁਮਾਰ ਨੇ ਸ਼ਾਨਵੀਰ ਸਿੰਘ ਨੂੰ ਉਸ ਦੀ ਉਪਲਬਧੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਣ ਵਾਲੀ ਪ੍ਰਤੀਯੋਗਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਨਿਗਮ ਹਦੂਦ 'ਚ ਲੱਗੇ ਕੂੜੇ ਦੇ ਢੇਰ ਪਰ ਕੂੜਾ ਚੁੱਕਣ ਲਈ ਲਿਆਂਦੇ ਨਵੇਂ ਵਾਹਨ ਖੜ੍ਹੇ ਨੇ ਜਿਉਂ ਦੇ ਤਿਉਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਖਿਲਾਫ ਗੈਰ-ਸੰਸਦੀ ਭਾਸ਼ਾ ਵਰਤਣ ਲਈ ਮੁਆਫੀ ਮੰਗਣ ਮੁੱਖ ਮੰਤਰੀ : ਬਿੱਟੂ ਭਾਦਸੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।