28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਸੈਕੰਡਰੀ ਸਕੂਲ ਦਿੱਤੂਪੁਰ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ

ਅਜੀਤ ਡੈਸਕ 15-07-2025
ਭਾਦਸੋਂ, 14 ਜੁਲਾਈ (ਪ੍ਰਦੀਪ ਦੰਦਰਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੱਤੂਪੁਰ ਜੱਟਾਂ ਵਿਖੇ ਸਕੂਲ ਇੰਚਾਰਜ ਡਾ. ਕਰਮਜੀਤ ਕੌਰ ਦੀ ਅਗਵਾਈ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ ਜਿਸ ਵਿਚ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਅਕੈਡਮਿਕ ਗਤੀਵਿਧੀਆਂ ਬਾਰੇ ਦੱਸਿਆ | ਇਸ ਮੌਕੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਸਰਪੰਚ ਨੇ ਅਧਿਆਪਕਾਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਪੰਚਾਇਤ ਸਕੂਲ ਦੀ ਪ੍ਰਗਤੀ ਲਈ 24 ਘੰਟੇ ਹਾਜ਼ਰ ਹੈ | ਉਨ੍ਹਾਂ ਨੇ ਸਕੂਲ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਰਾਜ ਕੌਰ, ਅਮਰਜੀਤ ਕੌਰ, ਹਰਕੇਵਲ ਸਿੰਘ, ਸੁਰਿੰਦਰਪਾਲ ਸਿੰਘ, ਤੇਜਪਾਲ ਕੌਰ, ਵਰਿੰਦਰ ਠਾਕੁਰ, ਵਰਿੰਦਰ ਕੌਰ, ਬਲਕਿਰਨਜੀਤ ਕੌਰ, ਰੇਨੂ ਨਾਰੰਗ, ਦਲਵਿੰਦਰ ਕੌਰ, ਪਰਮਜੀਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਧਨੌਰੀ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸਹਿਯੋਗੀ ਰਾਸ਼ੀ ਭੇਟ ਅਗਲੀ ਖ਼ਬਰ ਨਿਗਮ ਹਦੂਦ 'ਚ ਲੱਗੇ ਕੂੜੇ ਦੇ ਢੇਰ ਪਰ ਕੂੜਾ ਚੁੱਕਣ ਲਈ ਲਿਆਂਦੇ ਨਵੇਂ ਵਾਹਨ ਖੜ੍ਹੇ ਨੇ ਜਿਉਂ ਦੇ ਤਿਉਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।