28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਗ੍ਰਾਮ ਪੰਚਾਇਤ ਧਨੌਰੀ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸਹਿਯੋਗੀ ਰਾਸ਼ੀ ਭੇਟ

ਅਜੀਤ ਡੈਸਕ 15-07-2025
ਭਾਦਸੋਂ, 14 ਜੁਲਾਈ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਦੇ ਨੇੜਲੇ ਪਿੰਡ ਧਨੌਰੀ ਦੇ ਸਰਪੰਚ ਗੁਰਜੰਟ ਸਿੰਘ ਦੀ ਅਗਵਾਈ 'ਚ ਗਰਾਮ ਪੰਚਾਇਤ ਵਲੋਂ ਨਿਵੇਕਲੀ ਪਹਿਲ ਕਰਦਿਆਂ ਨਗਰ ਦੀ ਹਰ ਇਕ ਲੋੜਵੰਦ ਲੜਕੀ ਦੇ ਵਿਆਹ 'ਤੇ 11000 ਰੁਪਏ ਦੀ ਰਾਸ਼ੀ ਭੇਟ ਕਰਨ ਦਾ ਉਪਰਾਲਾ ਕੀਤਾ ਗਿਆ ਹੈ, ਜੋ ਕਿ ਬਹੁਤ ਹੀ ਸਰਾਹਨਾ ਦਾ ਕੰਮ ਹੈ | ਇਸ ਤੋਂ ਇਲਾਵਾ ਜਦੋਂ ਇਸ ਟਰਮ ਵਾਲੀ ਪੰਚਾਇਤ ਹੋਂਦ 'ਚ ਆਈ ਹੈ ਉਦੋਂ ਤੋਂ ਹੀ ਕਈ ਲੜਕੀਆਂ ਦੇ ਵਿਆਹਾਂ ਵਾਸਤੇ ਇਹ ਰਾਸ਼ੀ ਦਿੱਤੀ ਜਾ ਚੁੱਕੀ ਹੈ | ਇਸ ਬਾਰੇ ਸਰਪੰਚ ਸਮੂਹ ਗਰਾਮ ਪੰਚਾਇਤ ਨੇ ਆਖਿਆ ਕਿ ਲੋੜਵੰਦ ਪਰਿਵਾਰ ਦੀਆਂ ਧੀਆਂ ਲਈ ਇਸ ਤਰ੍ਹਾਂ ਦੇ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਕੁਝ ਸਹਾਰਾ ਮਿਲ ਸਕੇ | ਇਸ ਮੌਕੇ ਗੁਰਵਿੰਦਰ ਸਿੰਘ ਪੰਚ, ਪ੍ਰਗਟ ਸਿੰਘ ਪ੍ਰਧਾਨ, ਬਲਵਿੰਦਰ ਦਾਸ ਪ੍ਰਧਾਨ, ਗੁਰਸੇਵਕ ਸਿੰਘ ਯੂਥ ਕਲੱਬ ਪ੍ਰਧਾਨ, ਗੁਰਪ੍ਰੀਤ ਸਿੰਘ, ਗਿੰਦਾ ਧਨੌਰੀ, ਕਰਮਜੀਤ ਸਿੰਘ ਸਲਾਹਕਾਰ ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਵਲੋਂ 'ਸਟੂਡੈਂਟ ਸਕੈਨਰ ਐਪ' ਦਾ ਆਗਾਜ਼ ਅਗਲੀ ਖ਼ਬਰ ਸੈਕੰਡਰੀ ਸਕੂਲ ਦਿੱਤੂਪੁਰ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।