28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਚੌਰਵਾਲਾ ਨੇ ਮੁੱਖ ਮੰਤਰੀ ਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਟਿੱਪਣੀ ਦੀ ਕੀਤੀ ਨਿੰਦਾ

ਅਜੀਤ ਡੈਸਕ 15-07-2025
ਜਖਵਾਲੀ, 14 ਜੁਲਾਈ (ਨਿਰਭੈ ਸਿੰਘ)-ਭਾਜਪਾ ਆਗੂ ਬਲਦੇਵ ਸਿੰਘ ਚੌਰਵਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕੀਤੀ ਗਈ ਟਿੱਪਣੀ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ, ਜੋ ਮੁੱਖ ਮੰਤਰੀ ਦੇ ਅਹੁਦੇ ਦੀ ਸ਼ਾਨ ਨੂੰ ਠੇਸ ਪਹੁੰਚਾ ਰਹੀ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਆਪਣੀ ਇਸ ਭਾਸ਼ਾ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ | ਭਾਜਪਾ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਅਰਾਜਕਤਾ, ਵਿਵਸਥਾ ਵਿਰੁੱਧ ਬੋਲ ਅਤੇ ਦੂਜਿਆਂ ਨੂੰ ਦੋਸ਼ ਦੇ ਕੇ ਅਤੇ ਉਨ੍ਹਾਂ ਵਿਚ ਨੁਕਸ ਲੱਭ ਕੇ ਸੱਤਾ ਹਾਸਿਲ ਕਰਨ ਲਈ ਸਸਤੇ ਹੱਥਕੰਡੇ ਅਪਣਾਏ ਹਨ, ਅੱਜ ਵੀ ਉਹ ਉਸੇ ਰਸਤੇ 'ਤੇ ਚੱਲ ਰਹੇ ਹਨ, ਜੋ ਭਾਰਤੀ ਲੋਕਤੰਤਰ ਦੀਆਂ ਪਰੰਪਰਾਵਾਂ ਦੇ ਵਿਰੁੱਧ ਹਨ | ਇਸ ਨਾਲ ਸਮਾਜ ਵਿਚ ਅਸ਼ਾਂਤੀ ਫੈਲਦੀ ਹੈ, ਜਿਸ ਨਾਲ ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ, ਇਸ ਵੇਲੇ ਪੰਜਾਬ ਵਿਚ ਜਾਨੀ ਨੁਕਸਾਨ ਅਤੇ ਕਾਨੂੰਨ ਵਿਵਸਥਾ ਦੀ ਸਮੱਸਿਆ ਬਹੁਤ ਗੰਭੀਰ ਹੋ ਗਈ ਹੈ | ਇਸ ਮੌਕੇ ਬਲਦੇਵ ਸਿੰਘ ਚੌਰਵਾਲਾ ਦੇ ਨਾਲ ਬਲਵਿੰਦਰ ਸਿੰਘ, ਜਸਵੀਰ ਸਿੰਘ, ਅਵਤਾਰ ਸਿੰਘ ਸਮੇਤ ਹੋਰ ਵੀ ਭਾਜਪਾ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਡਾ. ਨਰੇਸ਼ ਚੌਹਾਨ ਨੇ ਪਿੰਡ ਵਾਸੀਆਂ ਨੂੰ ਦੱਸੀਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਗਲੀ ਖ਼ਬਰ ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਨੂੰ ਸ਼ਰਧਾਲੂਆਂ ਨੇ ਮੰਦਰਾਂ ਵਿਚ ਜਲ ਚੜ੍ਹਾਅ ਕੇ ਕੀਤੀ ਪੂਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।