28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

ਡਾ. ਨਰੇਸ਼ ਚੌਹਾਨ ਨੇ ਪਿੰਡ ਵਾਸੀਆਂ ਨੂੰ ਦੱਸੀਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ

ਪਿੰਡ ਖੇੜੀ ਵੀਰ ਸਿੰਘ ਵਿਖੇ ਲੋਕਾਂ ਨਾਲ ਮੀਟਿੰਗ ਕਰਨ ਸਮੇਂ ਕਾਂਗਰਸੀ ਆਗੂ | ਅਜੀਤ ਤਸਵੀਰ <br/> 15-07-2025
ਬਸੀ ਪਠਾਣਾਂ, 14 ਜੁਲਾਈ (ਯਤਿੰਦਰ ਮੌਦਗਿਲ)-ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ ਵਲੋਂ 'ਇਕ ਦਿਨ ਮੇਰਾ ਪਿੰਡ' ਮੁਹਿੰਮ ਤਹਿਤ ਪਿੰਡ ਖੇੜੀ ਵੀਰ ਸਿੰਘ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਨੁੱਕੜ ਮੀਟਿੰਗ ਦੌਰਾਨ ਨਗਰ ਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਉੱਥੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਪੋਲ ਵੀ ਖੋਲ੍ਹੀ |
ਉਨ੍ਹਾਂ ਕਿਹਾ ਕਿ ਸੂਬੇ ਦੀ 'ਆਪ' ਸਰਕਾਰ ਵਿਧਾਨ ਸਭਾ ਚੋਣਾਂ ਵਿਚ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ ਜਿਸ ਕਾਰਨ ਲੋਕਾਂ ਵਿਚ ਰੋਸ ਵਧਦਾ ਜਾ ਰਿਹਾ ਹੈ | ਡਾ. ਚੌਹਾਨ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਾਬਾ ਸਾਹਿਬ ਡਾ. ਅੰਬੇਡਕਰ ਵਲੋਂ ਤਿਆਰ ਸੰਵਿਧਾਨ ਨੂੰ ਬਦਲ ਦੇਣਾ ਚਾਹੁੰਦੀ ਹੈ, ਜਿਸ ਵਿਚ ਹਰ ਨਾਗਰਿਕ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਦੇ ਰਾਜ ਵਿਚ ਅਮੀਰ, ਗ਼ਰੀਬ ਦਾ ਫ਼ਰਕ ਵਧ ਰਿਹਾ ਹੈ ਅਤੇ ਭਾਜਪਾ ਸਾਰਾ ਕੁਝ ਸਰਮਾਏਦਾਰਾਂ ਨੂੰ ਦੇ ਦੇਣਾ ਚਾਹੁੰਦੀ ਹੈ ਜਦੋਂਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਸੰਵਿਧਾਨ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ | ਕਾਂਗਰਸੀ ਆਗੂ ਨੇ ਨਗਰ ਵਾਸੀਆਂ ਦੀ ਪਿੰਡ ਦੇ ਟੋਭੇ ਦੀ ਸਮੱਸਿਆ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ |
ਇਸ ਮੌਕੇ ਪਰਮਜੀਤ ਕੌਰ, ਹਰਜੀਤ ਸਿੰਘ ਬੈਂਸ, ਗੁਰਜੀਤ ਸਿੰਘ ਬੈਂਸ, ਵਿਕਰਮਜੀਤ ਸਿੰਘ ਬੈਂਸ, ਗੁਰਪ੍ਰੀਤ ਸਿੰਘ, ਸੀਨੀਅਰ ਆਗੂ ਨਿਰਮਲ ਸਿੰਘ ਨੇਤਾ, ਪੂਨਮ ਸਿੰਘ ਸੂਬਾ ਸਕੱਤਰ ਮਹਿਲਾ ਮੋਰਚਾ, ਕੁਲਵੰਤ ਸਿੰਘ, ਐਡਵੋਕੇਟ ਪਰਦੀਪ ਸਿੰਘ, ਜਸਵਿੰਦਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਮਿ੍ਤਕ ਪੈਨਸ਼ਨ ਧਾਰਕਾਂ ਦੇ ਬੈਂਕ ਖਾਤਿਆਂ 'ਚੋਂ ਹੁਣ ਤੱਕ 3.46 ਕਰੋੜ ਰੁਪਏ ਦ... ਅਗਲੀ ਖ਼ਬਰ ਚੌਰਵਾਲਾ ਨੇ ਮੁੱਖ ਮੰਤਰੀ ਮਾਨ ਵਲੋਂ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਟਿੱਪਣੀ ਦੀ ਕੀਤੀ ਨਿੰਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।