28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2025

'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਮਿ੍ਤਕ ਪੈਨਸ਼ਨ ਧਾਰਕਾਂ ਦੇ ਬੈਂਕ ਖਾਤਿਆਂ 'ਚੋਂ ਹੁਣ ਤੱਕ 3.46 ਕਰੋੜ ਰੁਪਏ ਦੀ ਰਿਕਵਰੀ ਹੋਈ-ਡਾ. ਸੋਨਾ ਥਿੰਦ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ | ਅਜੀਤ ਤਸਵੀਰ <br/> 15-07-2025
ਫ਼ਤਹਿਗੜ੍ਹ ਸਾਹਿਬ, 14 ਜੁਲਾਈ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਸਰਵੇਖਣ ਤਹਿਤ ਮਿ੍ਤਕ ਪੈਨਸ਼ਨ ਧਾਰਕਾਂ ਦੇ ਬੈਂਕ ਖਾਤਿਆਂ ਤੋਂ ਰਾਸ਼ੀ ਦੀ ਰਿਕਵਰੀ ਕਰਨ ਵਿਚ ਤੇਜ਼ੀ ਲਿਆਂਦੀ ਜਾਵੇ | ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਬੈਂਕਾਂ ਦੇ ਮੈਨੇਜਰਾਂ ਦੀ ਮੀਟਿੰਗ ਦੌਰਾਨ ਡੀ. ਸੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ 'ਚ ਬਜ਼ੁਰਗਾਂ ਦੀ ਸਿਹਤ ਤੇ ਸਾਂਭ ਸੰਭਾਲ ਸੰਬੰਧੀ 'ਸਾਡੇ ਬਜ਼ੁਰਗ ਸਾਡਾ ਮਾਣ' 2025 ਤਹਿਤ ਵਡੇਰੀ ਉਮਰ ਦੇ ਬਜ਼ੁਰਗਾਂ ਦਾ ਸਰਵੇ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ 20 ਹਜ਼ਾਰ 101 ਪੈਨਸ਼ਨ ਲਾਭਪਾਤਰੀਆਂ 'ਚੋਂ ਮਿ੍ਤਕ ਪਾਏ ਗਏ ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚੋਂ ਪੈਨਸ਼ਨ ਦੀ ਰਾਸ਼ੀ ਦੀ ਰਿਕਵਰੀ ਕੀਤੀ ਜਾ ਰਹੀ ਹੈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਸਰਵੇਖਣ ਦੌਰਾਨ ਮਿ੍ਤਕ ਪਾਏ ਗਏ ਪੈਨਸ਼ਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ 'ਚੋਂ 11 ਜੁਲਾਈ ਤੱਕ 3 ਕਰੋੜ 46 ਲੱਖ 14 ਹਜ਼ਾਰ 632 ਰੁਪਏ ਦੀ ਰਾਸ਼ੀ ਬੈਂਕਾਂ ਦੇ ਸਹਿਯੋਗ ਨਾਲ ਰਿਕਵਰ ਕਰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਖ਼ਜ਼ਾਨੇ ਵਿਚ ਜਮ੍ਹਾ ਕਰਵਾ ਦਿੱਤੀ ਗਈ ਹੈ | ਜਿਹੜੇ ਪੈਨਸ਼ਨ ਧਾਰਕਾਂ ਦੀ ਮੌਤ ਹੋਣ ਤੋਂ ਬਾਅਦ ਵੀ ਪੈਨਸ਼ਨ ਰਾਸ਼ੀ ਬੈਂਕ ਖਾਤਿਆਂ ਵਿਚ ਜਾਂਦੀ ਰਹੀ ਹੈ, ਕੇਵਲ ਉਸ ਦੀ ਰਿਕਵਰੀ ਕੀਤੀ ਜਾ ਰਹੀ ਹੈ | ਡੀ. ਸੀ. ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਬਕਾਇਆ ਮਾਮਲਿਆਂ ਵਿਚ ਵੀ ਤੇਜ਼ੀ ਲਿਆਉਣ ਅਤੇ ਬਾਕੀ ਰਾਸ਼ੀ ਨੂੰ ਤਰਜੀਹ ਦੇ ਆਧਾਰ 'ਤੇ ਰਿਕਵਰ ਕਰਨਾ ਯਕੀਨੀ ਬਣਾਉਣ | ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 70827 ਬਜ਼ੁਰਗ, ਵਿਧਵਾਵਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗਜਨਾਂ ਨੂੰ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ 1500 ਰੁਪਏ ਦੀ ਦਰ ਨਾਲ ਮਾਸਿਕ ਪੈਨਸ਼ਨ ਮਿਲ ਰਹੀ ਹੈ | ਮੀਟਿੰਗ ਦੌਰਾਨ ਜ਼ਿਲ੍ਹਾ ਲੀਡ ਮੈਨੇਜਰ ਮੁਕੇਸ਼ ਸੈਣੀ ਅਤੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਮੌਜੂਦ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਭੁੱਟਾ ਨੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਡਾ. ਨਰੇਸ਼ ਚੌਹਾਨ ਨੇ ਪਿੰਡ ਵਾਸੀਆਂ ਨੂੰ ਦੱਸੀਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।