ਸੰਗਰੂਰ, 14 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸ੍ਰੀ ਸੁੱਖੀ ਬਾਠ ਦੁਆਰਾ ਚਲਾਏ ਜਾ ਰਹੇ ਪ੍ਰੋਜੈਕਟ 'ਨਵੀਆਂ ਕਲਮਾਂ ਨਵੀਂ ਉਡਾਣ' ਅਧੀਨ ਅਕਾਲ ਕਾਲਜ ਮਸਤੂਆਣਾ ਸਾਹਿਬ ਵਿਖੇ ਪੰਜਾਬ ਪੱਧਰ ਦੇ ਪ੍ਰਾਇਮਰੀ ਸਕੂਲਾਂ ਦੇ ਬਾਲ ਲੇਖਕਾਂ ਦੀ ਰਸਵਿੰਦਰ ਕੌਰ ਤੇਜੇ ਵੱਲੋਂ ਸੰਪਾਦਿਤ ਕਿਤਾਬ ਲੋਕ ਅਰਪਣ ਕੀਤੀ ਗਈ | ਇਸ ਕਿਤਾਬ ਵਿਚ ਪੰਜਾਬ ਦੇ 23 ਜ਼ਿਲਿ੍ਹਆਂ ਦੇ 90 ਬੱਚਿਆਂ ਦੀਆਂ ਰਚਨਾਵਾਂ ਸ਼ਾਮਿਲ ਹਨ | ਵੱਖ ਵੱਖ ਜ਼ਿਲਿ੍ਹਆਂ ਤੋਂ ਆਏ ਬੱਚਿਆਂ ਵੱਲੋਂ ਰਚਨਾਵਾਂ ਦੀ ਪੇਸ਼ਕਾਰੀ ਵੀ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਸ. ਐੱਸ. ਪਾਪੜਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕਾਲਜ ਮਸਤੂਆਣਾ ਸਾਹਿਬ, ਗੁਰਚਰਨ ਸਿੰਘ ਧਾਲੀਵਾਲ,ਉਂਕਾਰ ਸਿੰਘ ਤੇਜੇ, ਗੁਰਵਿੰਦਰ ਸਿੰਘ ਕਾਂਗੜ, ਗੁਰਵਿੰਦਰ ਸਿੰਘ ਸਿੱਧੂ, ਬਲਜੀਤ ਸ਼ਰਮਾ, ਸ਼ਸ਼ੀ ਬਾਲਾ, ਹਰਪ੍ਰੀਤ ਸਿੰਘ ਸਰਪੰਚ ਕਨਸੂਹਾ ਕਲਾਂ, ਮਨਪ੍ਰੀਤ ਸਿੰਘ ਖੋਖਰ ਹਾਜ਼ਰ ਸਨ |