ਰਾਜਪੁਰਾ, 15 ਜੁਲਾਈ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ ਅਤੇ ਇਸ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਬੱਸ ਸਟੈਂਡ ਬਲਬੀਰ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦਾ ਨਾਮ ਮਨੋਜ ਕੁਮਾਰ ਪੁੱਤਰ ਨਾਮਾਲੂਮ ਅਤੇ ਐਡਰੈੱਸ ਨਾਮਾਲੂਮ ਹੈ, ਕਾਕਾ ਢਾਬੇ 'ਤੇ ਕਰੀਬ ਦੋ ਮਹੀਨੇ ਤੋਂ ਕੰਮ ਕਰਦਾ ਸੀ | ਉਨ੍ਹਾਂ ਦੱਸਿਆ ਕਿ ਇਸ ਦੀ ਅਚਾਨਕ ਮੌਤ ਹੋ ਗਈ ਹੈ | ਇਸ ਦੀ ਮਿ੍ਤਕਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿਤਾ ਗਿਆ ਹੈ | ਇਸ ਦੀ ਉਮਰ ਕਰੀਬ 45 ਕੁ ਸਾਲ ਹੈ | ਇਸ ਸੰਬੰਧੀ ਕੋਈ ਵੀ ਅਤਾ-ਪਤਾ ਨਹੀਂ ਹੈ ਕਿ ਇਸ ਦਾ ਘਰ-ਬਾਰ ਕਿਥੇ ਹੈ | ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਵਿਖੇ ਰੱਖਿਆ ਜਾਵੇਗਾ | ਇਸ ਸੰਬੰਧੀ ਜੇਕਰ ਕਿਸੇ ਨੂੰ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਸਿਟੀ ਪੁਲਿਸ ਜਾਂ ਚੌਕੀ ਇੰਚਾਰਜ ਬੱਸ ਸਟੈਂਡ ਨਾਲ ਸੰਪਰਕ ਕਰ ਸਕਦਾ ਹੈ |