20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗੁਲਾਬ ਸਿੰਘ ਮਾਨ ਵਲੋਂ ਬਲਜਿੰਦਰ ਸਿੰਘ ਢਿੱਲੋਂ ਦਾ ਸਨਮਾਨ

ਅਜੀਤ ਡੈਸਕ 16-07-2025
ਸਨੌਰ, 15 ਜੁਲਾਈ (ਸੋਖਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਢਿੱਲੋਂ ਜੋ ਕਿ ਕਾਫੀ ਲੰਬੇ ਸਮੇਂ ਤੋਂ ਇਮਾਨਦਾਰੀ ਨਾਲ ਹਲਕਾ ਸਨੌਰ 'ਚ ਸੇਵਾ ਨਿਭਾਅ ਰਹੇ ਸੀ, ਜਿਸ ਨੂੰ ਦੇਖਦਿਆਂ 'ਆਪ' ਦੀ ਲੀਡਰਸ਼ਿਪ ਵਲੋਂ ਬਲਜਿੰਦਰ ਸਿੰਘ ਢਿੱਲੋਂ ਨੂੰ ਲੋਕ ਸਭਾ ਹਲਕਾ ਪਟਿਆਲਾ ਦਾ ਇੰਚਾਰਜ ਨਿਯੁਕਤ ਕੀਤਾ ਹੈ | ਇਹ ਗੱਲ ਕਰਦਿਆਂ ਸੀਨੀਅਰ 'ਆਪ' ਆਗੂ ਤੇ ਵਾਤਾਵਰਨ ਪ੍ਰੇਮੀ ਗੁਲਾਬ ਸਿੰਘ ਮਾਨ ਨੇ ਕਿਹਾ ਕਿ ਬਲਜਿੰਦਰ ਸਿੰਘ ਢਿੱਲੋਂ ਇਕ ਨਿਡਰ ਤੇ ਸੂਝਵਾਨ ਆਗੂ ਹਨ ਜੋ ਹਰ ਸਮੇਂ ਹਲਕੇ ਦੇ ਲੋਕਾਂ ਦੇ ਵਿਕਾਸ ਲਈ ਸੋਚਦੇ ਰਹਿੰਦੇ ਹਨ | ਉਨ੍ਹਾਂ ਮੁੱਖ ਮੰਤਰੀ ਅਤੇ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ. ਢਿੱਲੋਂ ਨੂੰ ਦਿੱਤੀ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਨਾਲ ਲੋਕਾਂ ਦੇ ਕੰਮ ਕਰਕੇ ਨਿਭਾਉਣਗੇ | ਇਸ ਮੌਕੇ ਮੇਘ ਚੰਦ ਸ਼ੇਰਮਾਜਰਾ ਚੇਅਰਮੈਨ ਹਾਜ਼ਰ ਰਹੇ |
ਪਿਛਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਵ. ਬਲਦੇਵ ਸਿੰਘ ਸੋਹਲ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਡੀ. ਸੀ. ਵਲੋਂ ਸੇਵਾ ਕੇਂਦਰਾਂ 'ਚ ਪ੍ਰਦਾਨ ਕੀਤੀਆਂ ਜਾ ਰਹੀਆਂ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।