20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦਾ ਨਤੀਜਾ ਰਿਹਾ ਸੌ ਫ਼ੀਸਦੀ

ਅਜੀਤ ਡੈਸਕ 16-07-2025
ਨਾਭਾ, 15 ਜੁਲਾਈ (ਕਰਮਜੀਤ ਸਿੰਘ)-ਐਸ.ਸੀ.ਈ.ਆਰ.ਟੀ. ਮੋਹਾਲੀ ਵਲੋਂ (ਡੀ.ਐੱਲ.ਐੱਡ.) ਡਿਪਲੋਮਾ ਇਨ ਐਲੀਮੈਂਟਰੀ ਐਜੂਕੇਸ਼ਨ ਭਾਗ ਦੂਜਾ ਦਾ ਸੰਯੁਕਤ ਨਤੀਜਾ ਐਲਾਨਿਆ ਗਿਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਨਾਭਾ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਸਥਾ ਦੇ 79 ਵਿਦਿਆਰਥੀਆਂ 'ਚੋਂ 63 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਜਿਨ੍ਹਾਂ ਵਿਚ ਡਿੰਪੀ ਰਾਣੀ ਪੁੱਤਰੀ ਰਾਮ ਸਰੂਪ ਨੇ 1916/2100 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਸੰਸਥਾ ਦੀ ਵਿਦਿਆਰਥਣ ਲਵਪ੍ਰੀਤ ਕੌਰ ਪੁੱਤਰੀ ਸੁਖਪਾਲ ਸਿੰਘ ਨੇ 1902/2100 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਰਮਨਦੀਪ ਕੌਰ ਪੁੱਤਰੀ ਸ਼ਾਮ ਲਾਲ ਵਲੋਂ 1892/2100 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਗਿਆ | ਵਿਦਿਆਰਥੀਆਂ ਦੀ ਇਸ ਪ੍ਰਾਪਤੀ ਉੱਪਰ ਸੰਸਥਾ ਵਲੋਂ ਇਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਸੰਦੀਪ ਨਾਗਰ ਵਲੋਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਤੇ ਸੰਤੋਸ਼ ਪ੍ਰਗਟ ਕਰਦੇ ਹੋਏ ਵਿਦਿਆਰਥੀਆਂ ਨੂੰ ਦੋ ਸਾਲਾ (ਡੀ.ਐੱਲ.ਐੱਡ.) ਡਿਪਲੋਮਾ ਇਨ ਐਲੀਮੈਂਟਰੀ ਐਜੂਕੇਸ਼ਨ ਕੋਰਸ ਸਫਲਤਾ ਪੂਰਵਕ ਪਾਸ ਕਰਨ 'ਤੇ ਵਧਾਈ ਦਿੱਤੀ ਅਤੇ ਨਾਲ ਹੀ ਅਗਲੇਰੇ ਜੀਵਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ |
ਇਸ ਸਮੇਂ ਸਟਾਫ਼ ਮੈਂਬਰ ਲੈਕਚਰਾਰ ਯਾਦਵਿੰਦਰ ਕੁਮਾਰ, ਡਾ. ਅਜੀਤ ਸਿੰਘ, ਰਵਿੰਦਰ ਕੁਮਾਰ ਸ਼ਰਮਾ, ਮੋਨਿਕਾ ਅਤੇ ਟੀਚਿੰਗ ਸਟਾਫ਼ ਸੋਨੀਆ ਧੀਰ, ਪ੍ਰੀਤੀ, ਜਸਪ੍ਰੀਤ ਕੌਰ, ਆਸ਼ਾ ਰਾਣੀ ਅਤੇ ਨਾਨ ਟੀਚਿੰਗ ਸਟਾਫ਼ ਸੰਜੀਵ ਕੁਮਾਰ ਸੀਨੀਅਰ ਸਹਾਇਕ ਅਤੇ ਕਲਰਕ ਅਮਿਤ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਖੇਡ ਡਾਇਰੈਕਟੋਰੇਟ ਦੀ 'ਸਪੋਰਟਸ ਕਮੇਟੀ' ਦਾ ਜਨਰਲ ਇਜਲਾਸ ਕਰਵਾਇਆ ਅਗਲੀ ਖ਼ਬਰ ਓਰੇਨ ਇੰਸਟੀਚਿਉਟ 'ਚ ਮਨਾਇਆ ਅੰਤਰਰਾਸ਼ਟਰੀ ਯੂਥ ਸਕਿੱਲ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।