20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਐਸ. ਡੀ. ਐਮ. ਦਫ਼ਤਰ ਬਸੀ ਪਠਾਣਾਂ ਦਾ ਸੇਵਾ ਕੇਂਦਰ ਹੁਣ 12 ਘੰਟੇ ਸੇਵਾਵਾਂ ਪ੍ਰਦਾਨ ਕਰੇਗਾ-ਡਿਪਟੀ ਕਮਿਸ਼ਨਰ

ਅਜੀਤ ਡੈਸਕ 16-07-2025
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਰਵਿੰਦਰ ਮੌਦਗਿਲ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਬਸੀ ਪਠਾਣਾਂ ਦੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਵਿਖੇ ਸਥਿਤ ਸੇਵਾ ਕੇਂਦਰ ਦੁਆਰਾ ਸੇਵਾਵਾਂ ਲਈ ਸਮਾਂ ਸੀਮਾ ਵਿਚ ਵਾਧਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬਸੀ ਪਠਾਣਾਂ ਦਾ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ, ਲਗਾਤਾਰ 12 ਘੰਟੇ ਖੁੱਲ੍ਹਾ ਰਹੇਗਾ | ਇਸ ਤੋਂ ਇਲਾਵਾ ਸ਼ਾਮ ਦੀ ਸ਼ਿਫ਼ਟ ਵਿਚ ਵੀ ਦੋ ਕਰਮਚਾਰੀ ਤਾਇਨਾਤ ਰਹਿਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਨਾਗਰਿਕਾਂ ਨੂੰ ਦਿਨ ਦੌਰਾਨ ਆਪਣੇ ਕੰਮ ਕਾਰਨ ਜਾਂ ਕਿਸੇ ਹੋਰ ਕਾਰਨਾਂ ਕਰਕੇ ਸੇਵਾ ਕੇਂਦਰ ਆਉਣ ਵਿਚ ਮੁਸ਼ਕਿਲ ਹੁੰਦੀ ਸੀ, ਉਹ ਹੁਣ ਇਸ ਸੇਵਾ ਕੇਂਦਰ ਵਿਖੇ ਸਵੇਰੇ ਜਾਂ ਦੇਰ ਸ਼ਾਮ, ਸੁਵਿਧਾ ਅਨੁਸਾਰ ਆਪਣਾ ਕੰਮ ਕਰਵਾ ਸਕਣਗੇ | ਇਸ ਦੌਰਾਨ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਰਾਹੀਂ ਅਜਿਹੀਆਂ ਅਨੇਕਾਂ ਸਰਕਾਰੀ ਸੇਵਾਵਾਂ ਜਿਵੇਂ ਕਿ ਆਧਾਰ ਕਾਰਡ, ਜਨਮ-ਮੌਤ, ਜਾਤੀ, ਆਮਦਨ, ਰਿਹਾਇਸ਼ ਪ੍ਰਮਾਣ ਪੱਤਰ, ਮੈਰਿਜ ਸਰਟੀਫਿਕੇਟ, ਪੈਨਸ਼ਨ ਸਬੰਧੀ ਸੇਵਾਵਾਂ, ਆਯੂਸ਼ਮਾਨ ਕਾਰਡ ਆਦਿ ਵਰਗੀਆਂ ਸਹੂਲਤਾਂ ਨਿਰਧਾਰਿਤ ਸਮਾਂ ਸੀਮਾ ਅੰਦਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਸਰਕਾਰ ਤੁਰੰਤ ਪਿੰਡਾਂ ਦੀਆਂ ਖ਼ਸਤਾ-ਹਾਲ ਲਿੰਕ ਸੜਕਾਂ ਦੀ ਮੁਰੰਮਤ ਕਰਵਾਏ-ਕਲੌੜ, ਮਕਾਰੋਂਪੁਰ ਅਗਲੀ ਖ਼ਬਰ ਲਾਪ੍ਰਵਾਹੀ ਨਾਲ ਬੱਸ ਚਲਾਉਣ ਦੇ ਦੋਸ਼ ਹੇਠ ਬੱਸ ਚਾਲਕ ਮੁਕੱਦਮੇ 'ਚ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।