20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ

ਅਜੀਤ ਡੈਸਕ 16-07-2025
ਫ਼ਤਹਿਗੜ੍ਹ ਸਾਹਿਬ, 15 ਜੁਲਾਈ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਜਥੇਬੰਦੀ ਦੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੀਨੀਅਰ ਆਗੂ ਕਰਨੈਲ ਸਿੰਘ ਡਡਿਆਣਾ ਦੀ ਪ੍ਰਧਾਨਗੀ ਹੇਠ ਮਾਤਾ ਗੁਜਰੀ ਨਿਵਾਸ ਵਿਚ ਹੋਈ | ਜਿਸ ਵਿਚ ਹਾਜ਼ਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਕਿਸਾਨੀ ਮਸਲੇ ਵਿਚਾਰੇ ਅਤੇ ਪੰਜਾਬ ਸਰਕਾਰ ਵਲੋਂ ਲਿਆਂਦੀ ਗਈ 'ਲੈਂਡ ਪੂਿਲੰਗ' ਸਕੀਮ ਦੀ ਨਿਖੇਧੀ ਕੀਤੀ | ਕਿਸਾਨ ਆਗੂ ਕਰਨੈਲ ਸਿੰਘ ਡਡਿਆਣਾ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਜਰਨੈਲ ਸਿੰਘ ਭਟੇੜੀ ਨੇ ਕਿਹਾ ਕਿ 'ਆਪ' ਸਰਕਾਰ ਇਸ ਸਕੀਮ ਨਾਲ ਕਿਸਾਨਾਂ ਦਾ ਉਜਾੜਾ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਕੁਝ ਦੁਕਾਨਦਾਰ ਯੂਰੀਆ ਖਾਦ ਦੇਣ ਸਮੇਂ ਦਵਾਈ ਜਾਂ ਹੋਰ ਵਸਤੂਆਂ ਜ਼ਬਰਦਸਤੀ ਥੋਪ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਖਾਦਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਨੂੰ ਅਜਿਹੇ ਦੁਕਾਨਦਾਰਾਂ ਖ਼ਿਲਾਫ਼ ਢੁਕਵੀਂ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ | ਕਿਸਾਨ ਆਗੂਆਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ 'ਲੈਂਡ ਪੂਿਲੰਗ' ਸਕੀਮ ਖ਼ਿਲਾਫ਼ ਮਤੇ ਪਾਸ ਕਰਨ ਦੀ ਅਪੀਲ ਵੀ ਕੀਤੀ | ਇਸ ਤੋਂ ਪਹਿਲਾਂ ਕਿਸਾਨ ਆਗੂਆਂ ਵਲੋਂ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਇਸ ਮੌਕੇ ਸਵਰਨ ਸਿੰਘ ਰੈਲੋਂ, ਰਛਪਾਲ ਸਿੰਘ ਬਡਵਾਲਾ, ਭੁਪਿੰਦਰ ਸਿੰਘ ਜੱਲ੍ਹਾ, ਜਸਵੀਰ ਸਿੰਘ ਬਡਵਾਲਾ, ਸੁਖਦੇਵ ਸਿੰਘ, ਕਰਨੈਲ ਸਿੰਘ ਜੱਲ੍ਹਾ, ਰਣਜੀਤ ਸਿੰਘ ਬਲਾਕ ਪ੍ਰਧਾਨ ਸਰਹਿੰਦ, ਸਤਵਿੰਦਰ ਸਿੰਘ, ਜੋਗਿੰਦਰ ਗਿਕਸੰਘ, ਨੰਬਰਦਾਰ ਜਸਵੰਤ ਸਿੰਘ, ਅਮਨਦੀਪ ਸਿੰਘ, ਗੁਰਦੀਪ ਸਿੰਘ ਜੱਸੜ, ਬਲਕਾਰ ਸਿੰਘ ਭਾਉ ਨਾਲ ਹੋਰ ਆਗੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਗਰਾਂਦ ਮੌਕੇ ਲੜੀਵਾਰ 172ਵਾਂ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਸਰਕਾਰ ਤੁਰੰਤ ਪਿੰਡਾਂ ਦੀਆਂ ਖ਼ਸਤਾ-ਹਾਲ ਲਿੰਕ ਸੜਕਾਂ ਦੀ ਮੁਰੰਮਤ ਕਰਵਾਏ-ਕਲੌੜ, ਮਕਾਰੋਂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।