20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 16-07-2025
ਖਮਾਣੋਂ, 15 ਜੁਲਾਈ (ਮਨਮੋਹਣ ਸਿੰਘ ਕਲੇਰ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 86ਵਾਂ ਮੁਫ਼ਤ ਆਯੂਰਵੈਦਿਕ ਮੈਡੀਕਲ ਕੈਂਪ ਇਤਿਹਾਸਕ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਲਗਾਇਆ ਗਿਆ | ਨੌਂ ਲੱਖਾ ਬਾਗ਼ ਆਯੂਰਵੈਦਿਕ ਦਵਾਖਾਨਾ ਚਮਕੌਰ ਸਾਹਿਬ ਵਲੋਂ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਦੁਆਰਾ ਕੀਤਾ ਗਿਆ | ਇਸ ਕੈਂਪ ਵਿਚ 30 ਮਰੀਜ਼ਾਂ ਦਾ ਉਪ ਵੈਦ ਗਿਆਨੀ ਸਤਨਾਮ ਸਿੰਘ ਚਮਕੌਰ ਸਾਹਿਬ ਵਲੋਂ ਚੈਕਅੱਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਗੁਰਦੁਆਰਾ ਮੈਨੇਜਰ ਸੁਖਦੇਵ ਸਿੰਘ ਕੋਟਾਂ, ਲਵਪ੍ਰੀਤ ਸਿੰਘ ਲੇਖਾਕਾਰ ਸ੍ਰੀ ਚਮਕੌਰ ਸਾਹਿਬ, ਗੁਰਮੀਤ ਸਿੰਘ ਅਕਾਊਾਟੈਂਟ ਰਾਣਵਾਂ, ਦਲਵੀਰ ਸਿੰਘ ਖੰਨਾ, ਸੁਖਵਿੰਦਰ ਸਿੰਘ ਐਸ.ਕੇ., ਜਗਤਾਰ ਸਿੰਘ ਰੱਬੋਂ, ਮਨਇੰਦਰ ਸਿੰਘ, ਸਵਰਨ ਸਿੰਘ, ਮਨਪ੍ਰੀਤ ਨਿਹੰਗ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਦੋਸ਼ੀਆਂ ਨੂੰ ਫੜਨ ਦੀ ਬਜਾਏ ਸਾਰਿਆਂ ਨੇ ਸਿਆਸਤ ਕੀਤੀ-ਬਾਦਲ ਅਗਲੀ ਖ਼ਬਰ ਖ਼ੂਨਦਾਨ ਕਰਨਾ ਮਨੁੱਖਤਾ ਦੀ ਸੱਭ ਤੋਂ ਵੱਡੀ ਸੇਵਾ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।