20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਦੋਸ਼ੀਆਂ ਨੂੰ ਫੜਨ ਦੀ ਬਜਾਏ ਸਾਰਿਆਂ ਨੇ ਸਿਆਸਤ ਕੀਤੀ-ਬਾਦਲ

ਅਜੀਤ ਡੈਸਕ 16-07-2025
ਭਾਦਸੋਂ, 15 ਜੁਲਾਈ (ਪ੍ਰਦੀਪ ਦੰਦਰਾਲਾ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੌਟ ਵਿਖੇ ਮੌਜੂਦਾ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਕਿ ਬੇਅਦਬੀ ਮਾਮਲੇ ਵਿਚ ਮੌਜੂਦਾ ਸਰਕਾਰ ਨੇ ਮਾਮਲੇ ਨਾਲ ਸੰਬੰਧਿਤ ਦੋਸ਼ੀਆਂ ਨੂੰ ਫੜਨ ਦੀ ਬਜਾਏ ਸਿਰਫ਼ ਸਿਆਸਤ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਰ-ਵਾਰ ਡਰਾਮਾ ਕਰ ਰਹੀ ਹੈ ਜਦ ਕਿ ਸਰਕਾਰ ਦੀ ਕਾਰਗੁਜ਼ਾਰੀ ਸਚਾਈ ਤੋਂ ਕੋਹਾਂ ਦੂਰ ਹੈ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਸ ਬਾਰੇ ਭਲੀਭਾਂਤ ਦੇਖ ਰਿਹਾ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦੇਵੇਗਾ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਤੰਜ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰੇਕ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਸੂਬੇ ਵਿਚ ਵਿਕਾਸ ਨਾਮ ਦੀ ਕੋਈ ਚੀਜ਼ ਨਹੀਂ ਬਲਕਿ ਅੱਜ ਸੂਬੇ ਵਿਚ ਕਤਲੋਗਾਰਤ, ਗੁੰਡਾਗਰਦੀ ਦੀਆਂ ਘਟਨਾਵਾਂ ਨੇ ਸੂਬਾ ਵਾਸੀਆਂ ਨੂੰ ਭੈਅ-ਭੀਤ ਕਰ ਰੱਖਿਆ ਹੈ ਸਰਕਾਰ ਇਸ 'ਤੇ ਕਾਬੂ ਪਾਉਣ 'ਚ ਅਸਫਲ ਸਾਬਤ ਹੋਈ ਹੈ |
ਪਿਛਲੀ ਖ਼ਬਰ ਸੀ.ਬੀ.ਐਸ.ਈ. ਦੀ ਸਪਲੀਮੈਂਟਰੀ ਪ੍ਰੀਖਿਆ ਵਿਚ ਨਕਲੀ ਉਮੀਦਵਾਰ ਫੜਿਆ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।